Monday, June 27, 2022
Homeਪੰਜਾਬ ਨਿਊਜ਼empower women and children ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ...

empower women and children ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

  • ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ
  • ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ
ਇੰਡੀਆ ਨਿਊਜ਼, ਚੰਡੀਗੜ੍ਹ
empower women and children ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ 9 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਕਰਵਾਈ ਗਈ ਜ਼ੋਨਲ ਕਾਨਫਰੰਸ ਮੌਕੇ ਬੋਲਦਿਆਂ ਡਾ. ਕੌਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਲੋੜੀਂਦੇ ਹਨ ਅਤੇ ਸਿੱਖਿਆ ਸਮਾਜ ਦੇ ਇਨ੍ਹਾਂ ਵਰਗਾਂ ਨੂੰ ਆਤਮ ਨਿਰਭਰ ਤੇ ਸਸ਼ਕਤ ਬਣਾਉਣ ਲਈ ਇੱਕ ਮੋਹਰੀ ਭੂਮਿਕਾ ਨਿਭਾ ਸਕਦੀ ਹੈ।
Empower Women And Children
Empower Women And Children
ਉਨ੍ਹਾਂ ਕਿਹਾ ਕਿ ਹਿੰਸਾ ਅਤੇ ਬੇਇਨਸਾਫ਼ੀ ਚਿੰਤਾ ਦਾ ਮੁੱਖ ਵਿਸ਼ਾ ਹਨ, ਜੋ ਸਮੁੱਚੇ ਵਿਕਾਸ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰੀ ਨੀਤੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅੜਿੱਕਾ ਡਾਹੁਣ ਵਾਲੀਆਂ ਸਾਰੀਆਂ ਸਮਾਜਿਕ ਊਣਤਾਈਆਂ ਨੂੰ ਦੂਰ ਕਰਨ ਦੇ ਲਿਹਾਜ਼ ਨਾਲ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਔਰਤਾਂ ਅਤੇ ਬੱਚਿਆਂ ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਉਦੇਸ਼ empower women and children

ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਇਰਾਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ (ਜਿਨ੍ਹਾਂ ਦੀ ਭਾਰਤ ਵਿੱਚ 67.7 ਫੀਸਦ ਆਬਾਦੀ ਹੈ) ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰੰਤਰ ਅਤੇ ਸਾਮਾਨ ਵਿਕਾਸ ਅਤੇ ਸੇਧਪੂਰਨ ਆਰਥਿਕ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਸੁਰੱਖਿਅਤ ਮਾਹੌਲ ਵਿੱਚ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
Empower Women And Children
Empower Women And Children
ਸ਼੍ਰੀਮਤੀ ਇਰਾਨੀ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਲਈ ਰਾਜ ਦੀ ਕਾਰਵਾਈ ਵਿਚਲੇ ਖੱਪਿਆਂ ਨੂੰ ਦੂਰ ਕਰਨਾ ਅਤੇ ਲਿੰਗ ਸਮਾਨਤਾ ਅਤੇ ਬਾਲ ਕੇਂਦਰਿਤ ਕਾਨੂੰਨ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਤਰਾਲੇ ਦੀਆਂ 3 ਮਹੱਤਵਪੂਰਨ ਸਕੀਮਾਂ : ਮਿਸ਼ਨ ਪੋਸ਼ਨ 2.0, ਮਿਸ਼ਨ ਸ਼ਕਤੀ ਅਤੇ ਮਿਸ਼ਨ ਵਤਸੱਲਿਆ ਨੂੰ ਮਿਸ਼ਨ ਮੋਡ ਵਿੱਚ ਲਾਗੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। empower women and children
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular