Sunday, May 29, 2022
Homeਪੰਜਾਬ ਨਿਊਜ਼Enforcement teams in Action 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ...

Enforcement teams in Action 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ

Enforcement teams in Action
ਇੰਡੀਆ ਨਿਊਜ਼, ਚੰਡੀਗੜ੍ਹ:
Enforcement teams in Action ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
Enforcement Teams In Action 1

1350 ਸੰਵੇਦਨਸ਼ੀਲ ਥਾਵਾਂ ਦੀ ਪਛਾਣ Enforcement teams in Action

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1350 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3616 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2965 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1869 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ  Enforcement teams in Action

ਉਹਨਾਂ ਦੱਸਿਆ ਕਿ ਸਾਰੇ ਹੀ 2921 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 21330 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,496 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
Connect With Us : Twitter Facebook
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular