Saturday, May 28, 2022
Homeਪੰਜਾਬ ਨਿਊਜ਼Essembly Election in Punjab ਸੂਬੇ ’ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜਬਤ:...

Essembly Election in Punjab ਸੂਬੇ ’ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜਬਤ: ਸੀਈਓ

Essembly Election in Punjab
ਇੰਡੀਆ ਨਿਊਜ਼, ਚੰਡੀਗੜ੍ਹ :
Essembly Election in Punjab ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲੀਟਰ ਸਰਾਬ ਜਬਤ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜਬਤ ਕੀਤੀ ਗਈ ਹੈ।

1140 ਸੰਵੇਦਨਸੀਲ ਥਾਵਾਂ ਦੀ ਪਛਾਣ Essembly Election in Punjab

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਤੋਂ ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1426 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀਆਰਪੀਸੀ ਐਕਟ ਦੀ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular