Monday, June 27, 2022
Homeਪੰਜਾਬ ਨਿਊਜ਼ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲੁਆਈ

  • ਮਾਲਵਾ ਖੇਤਰ ਵਿੱਚ 17 ਜੂਨ ਤੋਂ ਸ਼ੁਰੂ ਹੋਣੀ ਹੈ ਝੋਨੇ ਦੀ ਹੱਥੀ ਲੁਆਈ
  • -ਖੇਤਾਂ ਵਿੱਚ ਆਉਣ ਤੇ ਖੇਤੀ ਅਧਿਕਾਰੀਆਂ ਤੇ ਪੁਲਿਸ ਦਾ ਕੀਤਾ ਜਾਵੇਗਾ ਘਿਰਾਓ

ਇੰਡੀਆ ਨਿਊਜ਼ ਮਾਨਸਾ:  ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ 17 ਜੂਨ ਤੋਂ ਪਹਿਲਾਂ ਹੱਥੀ ਝੋਨਾ ਨਾਂ ਲਾਉਣ ਦੇ ਕੀਤੇ ਗਏ ਹੁਕਮਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ।

 

ਬੇਸ਼ਕ ਪਾਵਰਕੌਮ ਵੱਲੋਂ ਕਿਸਾਨਾਂ ਨੂੰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਫਿਰ ਵੀ ਕਿਸਾਨਾਂ ਨੇ ਮਹਿੰਗੇ ਭਾਅ ਡੀਜ਼ਲ ਫੂਕ ਕੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਨਾਲ ਹੀਂ ਕਿਸਾਨਾਂ ਦਾ ਕਹਿਣਾ ਹੈ ਕੇ ਸਰਕਾਰ ਵੱਲੋਂ ਮਿਥੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਜਿੱਥੇ ਉਹ ਰਾਖੀ ਕਰਨਗੇ ਉਥੇ ਖੇਤਾਂ ਵਿੱਚ ਆਉਣ ਵਾਲੇ ਖੇਤੀ ਅਧਿਕਾਰੀਆਂ ਸਮੇਤ ਪੁਲਿਸ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਦੇ ਕਈ ਜ਼ਿਲਿਆਂ ਵਿੱਚ 17 ਜੂਨ ਤੋਂ ਝੋਨਾ ਲਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਪਰ ਸਰਕਾਰੀ ਫੈਸਲਿਆਂ ਦਾ ਵਿਰੋਧ ਕਰਨ ਵਿੱਚ ਮੋਹਰੀ ਮੰਨੇ ਜਾਂਦੇ ਪਿੰਡ ਭੈਣੀ ਬਾਘਾ ਸਣੇ ਕਈ ਪਿੰਡਾਂ ਦੇ ਕਿਸਾਨਾਂ ਨੇ ਸਰਕਾਰੀ ਫ਼ੈਸਲੇ ਦੀ ਖ਼ਿਲਾਫ਼ਤ ਕਰਦਿਆਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ।

ਖੇਤਾਂ ਵਿੱਚ ਆਉਣ ਵਾਲੇ ਖੇਤੀ ਅਧਿਕਾਰੀਆਂ ਸਮੇਤ ਪੁਲਿਸ ਦਾ ਘਿਰਾਓ ਕੀਤਾ ਜਾਵੇਗਾ

 

ਕਿਸਾਨ ਅਰਸ਼ਦੀਪ ਸਿੰਘ, ਬਘੇਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਸਰਕਾਰ ਨੇ ਝੋਨੇ ਦੀ ਬਿਜਾਈ ਲਈ 17 ਜੂਨ ਨਿਰਧਾਰਤ ਕੀਤੀ ਹੈ, ਪਰ ਝੋਨੇ ਦੀ ਬਿਜਾਈ ਪਹਿਲਾਂ ਕਰਨਾ ਸਾਡੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਮਿਰਚਾਂ ਵਾਲੇ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਰ ਰਹੇ ਹਾਂ ਕਿਉਂਕਿ ਝੋਨੇ ਦੀ ਬਿਜਾਈ ਲੇਟ ਹੋਣ ਨਾਲ ਬਾਅਦ ਵਿਚ ਮਿਰਚਾਂ ਬੀਜਣ ਵੇਲੇ ਦਿੱਕਤ ਆਉਂਦੀ ਹੈ।

 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਵੇਲੇ ਮਜ਼ਦੂਰਾਂ ਦੀ ਕਮੀ ਦੇ ਨਾਲ-ਨਾਲ ਪਾਣੀ ਦੀ ਦਿਕਤ ਵੀ ਆਉਂਦੀ ਹੈ ਅਤੇ ਬਾਅਦ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਵੀ ਪਰੇਸ਼ਾਨ ਹੋਣਾ ਪੈਂਦਾ ਹੈ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਨਾਂ ਕਿਸਾਨਾਂ ਕੋਲ ਪਾਣੀ ਦਾ ਪ੍ਰਬੰਧ ਹੈ, ਉਹ ਝੋਨੇ ਦੀ ਬਿਜਾਈ ਕਰ ਸਕਦੇ ਹਨ।

ਕਿਹਾ ਕਿ ਬੇਸ਼ੱਕ ਸਰਕਾਰ ਨੇ ਮਾਲਵਾ ਖੇਤਰ ਵਿੱਚ ਝੋਨੇ ਦੀ ਬਿਜਾਈ ਲਈ 17 ਜੂਨ ਤੈਅ ਕੀਤੀ ਹੈ, ਪਰ ਪਰਵਾਸੀ ਮਜ਼ਦੂਰਾਂ ਦਾ ਲਾਹਾ ਲੈਂਦੇ ਹੋਏ ਕਿਸਾਨ ਝੋਨੇ ਦੀ ਬਿਜਾਈ ਕਰ ਸਕਦੇ ਹਨ ਕਿਉਂਕਿ ਬਾਅਦ ਵਿੱਚ ਇੱਕੋ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਵੇਲੇ ਮਜ਼ਦੂਰਾਂ ਦੀ ਦਿੱਕਤ ਆਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੱਥੇਬੰਦੀ ਕਿਸਾਨਾਂ ਨਾਲ ਖੜੇਗੀ ਅਤੇ ਸਬੰਧਤ ਅਧਿਕਾਰੀ ਦਾ ਘਿਰਾਓ ਕੀਤਾ ਜਾਵੇਗਾ।

 

ਇਹ ਵੀ ਪੜੋ : ਸੰਗਰੂਰ ਲੋਕ ਸਭਾ ਉਪ ਚੋਣ : ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਰੀਖਿਆ

ਇਹ ਵੀ ਪੜੋ : ਜਦੋਂ ਕੋਈ ਨੇਤਾ ਬਣ ਜਾਂਦਾ ਹੈ ਤਾਂ ਲੋਕ ਬਹੁਤ ਕੁਝ ਕਹਿੰਦੇ ਹਨ: ਮਮਤਾ ਆਸ਼ੂ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular