Sunday, June 26, 2022
Homeਪੰਜਾਬ ਨਿਊਜ਼ਮਾਫੀਆ ਦਾ ਖਾਤਮਾ ਕਰਕੇ 'ਆਪ' ਸਰਕਾਰ ਨੇ ਪੰਜਾਬ ਨੂੰ ਵਿੱਤੀ ਸੰਕਟ ਤੋਂ...

ਮਾਫੀਆ ਦਾ ਖਾਤਮਾ ਕਰਕੇ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਸੰਕਟ ਤੋਂ ਬਚਾਇਆ

  • ਵਿੱਤ ਮੰਤਰੀ ਦੀ ਭ੍ਰਿਸ਼ਟਾਚਾਰੀਆਂ ਨੂੰ ਚੇਤਾਵਨੀ
  • ਪੰਜਾਬ ਵਿੱਚ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਦਿਨ ਖਤਮ ਹੋ ਚੁੱਕੇ ਹਨ
  • ਪਹਿਲਾਂ ਪੈਸਾ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ, ਹੁਣ ਪੰਜਾਬ ਦੇ ਖ਼ਜ਼ਾਨੇ ਵਿੱਚ

ਇੰਡੀਆ ਨਿਊਜ਼ PUNJAB NEWS: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਪਣੇ ਗੜ੍ਹ ਅਤੇ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿੱਚ ਲੋਕ ਸਭਾ ਜ਼ਿਮਨੀ ਚੋਣਾਂ ਲਈ ਜ਼ੋਰਦਾਰ ਪ੍ਰਚਾਰ ਕਰ ਰਹੀ ਹੈ। ‘ਆਪ’ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਖੁਦ ਚੋਣ ਪ੍ਰਚਾਰ ਲਈ ਮੈਦਾਨ ‘ਚ ਉਤਰੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਪੂਰੀ ਤਰ੍ਹਾਂ ਗੰਭੀਰ ਹੈ।

ਮੰਤਰੀ ਚੀਮਾ ਨੇ ਕਿਹਾ ਕਿ ਮਾਫੀਆ ਖਿਲਾਫ ਸਰਕਾਰ ਦੀ ਲੜਾਈ ਜਾਰੀ ਹੈ। ਜਲਦ ਹੀ ਪੰਜਾਬ ਮਾਫੀਆ ਮੁਕਤ ਹੋਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਜਨਤਾ ਦੇ ਟੈਕਸਾਂ ਦਾ ਪੈਸਾ ਸਿਆਸਤਦਾਨਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ।

ਪਰ ‘ਆਪ’ ਦੀ ਸਰਕਾਰ ਵਿੱਚ ਇਹੀ ਪੈਸਾ ਪੰਜਾਬ ਦੇ ਖ਼ਜ਼ਾਨੇ ਵਿੱਚ ਜਾ ਰਿਹਾ ਹੈ। ਮਾਨ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਹਿੱਤ ਵਿੱਚ ਲਗਾਤਾਰ ਫੈਸਲੇ ਲੈ ਰਹੀ ਹੈ।

ਪਹਿਲੇ ਦਿਨ ਤੋਂ ਮਾਫੀਆ ‘ਤੇ ਸਖਤੀ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਮਾਫੀਆ ਖਿਲਾਫ ਸਖਤ ਰੁਖ ਅਪਣਾ ਰਹੀ ਹੈ। ਟਰਾਂਸਪੋਰਟ ਮਾਫੀਆ, ਰੇਤ ਮਾਫੀਆ ਖਿਲਾਫ ਸਰਕਾਰ ਦੀ ਕਾਰਵਾਈ ਤੋਂ ਸੂਬੇ ਦੇ ਲੋਕ ਖੁਸ਼ ਹਨ।

ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚੋਂ ਮਾਫੀਆ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਭ੍ਰਿਸ਼ਟ ਆਗੂਆਂ ਦਾ ਖਾਤਮਾ ਕਰਕੇ ਹੀ ਇਨਸਾਫ਼ ਮਿਲੇਗਾ।

ਧਰਮਸੋਤ ‘ਤੇ ਕੀਤੀ ਗਈ ਕਾਰਵਾਈ, ਹੋਰਨਾਂ ਨੂੰ ਚੇਤਾਵਨੀ

ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਰੁੱਧ ‘ਆਪ’ ਸਰਕਾਰ ਦੀ ਕਾਰਵਾਈ ਸਾਰੇ ਭ੍ਰਿਸ਼ਟ ਆਗੂਆਂ ਲਈ ਚੇਤਾਵਨੀ ਹੈ ਕਿ ਪੰਜਾਬ ‘ਚ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਦਿਨ ਖਤਮ ਹੋ ਚੁੱਕੇ ਹਨ।

ਚੀਮਾ ਨੇ ਕਿਹਾ ਕਿ ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਹੈ। ‘ਆਪ’ ਸਰਕਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਉਪਰ ਉਠ ਕੇ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ।

ਉਨ੍ਹਾਂ ਦੇ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਜੇਲ ਭੇਜ ਦਿੱਤਾ।

ਆਪ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਮੰਗੀਆਂ

ਚੀਮਾ ਨੇ ਇੱਕ ਵਾਰ ਫਿਰ ਸੰਗਰੂਰ ਦੇ ਲੋਕਾਂ ਨੂੰ ਇੱਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਨੂੰ ਸੰਸਦ ਵਿੱਚ ਭੇਜਣ ਦੀ ਅਪੀਲ ਕੀਤੀ।
ਆਪਣੇ ਉਮੀਦਵਾਰ ਦੀ ਸ਼ਲਾਘਾ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ।

 

ਇਹ ਵੀ ਪੜੋ : ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਨੌਜਵਾਨਾਂ ਦਾ ਪ੍ਰਦਰਸ਼ਨ ਜਾਰੀ

ਇਹ ਵੀ ਪੜੋ : ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular