Friday, September 30, 2022
Homeਪੰਜਾਬ ਨਿਊਜ਼ਵਣ ਮਹੋਤਸਵ 2022: ਪੰਜਾਬ ਪੁਲਿਸ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਵਣ ਮਹੋਤਸਵ 2022: ਪੰਜਾਬ ਪੁਲਿਸ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

  • ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ‘ਸਾਗਵਾਨ’ ਦਾ ਬੂਟਾ ਲਗਾਇਆ
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਸੂਬੇ ਭਰ ਵਿੱਚ 31000 ਤੋਂ ਵੱਧ ਪੌਦੇ ਲਗਾਏਗੀ: ਡੀਜੀਪੀ ਗੌਰਵ ਯਾਦਵ 
  • ਡੀਜੀਪੀ ਪੰਜਾਬ ਨੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਲਈ ਪੰਜਾਬ ਪੁਲਿਸ ਦੇ ਭਲਾਈ ਵਿੰਗ ਦੇ ਯਤਨਾਂ ਦੀ ਕੀਤੀ ਸ਼ਲਾਘਾ 

ਚੰਡੀਗੜ੍ਹ, PUNJAB NEWS: ਵਣ ਮਹੋਤਸਵ 2022 ਦੇ ਜਸ਼ਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਗਵਾਨ (ਟੀਕ) ਦਾ ਬੂਟਾ ਲਗਾਇਆ। ਹੈੱਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਵਣ ਮਹੋਤਸਵ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

 

ਵੱਖ-ਵੱਖ ਕਿਸਮਾਂ ਦੇ ਲਗਭਗ 31000 ਪੌਦੇ ਲਗਾਏ ਜਾਣਗੇ

 

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਸ਼ੁਰੂ ਕੀਤੀ ਇਸ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਮੌਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜੁਨਾ ਆਦਿ ਸਮੇਤ ਵੱਖ-ਵੱਖ ਕਿਸਮਾਂ ਦੇ ਲਗਭਗ 31000 ਪੌਦੇ ਲਗਾਏ ਜਾਣਗੇ। ਇਹ ਪੌਦੇ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਹਨ।

 

Forest Mahotsav 2022, Plantation Campaign Started By Punjab Police, Special Event To Celebrate Van Mahotsav By Welfare Wing Of Punjab Police
Forest Mahotsav 2022, Plantation Campaign Started By Punjab Police, Special Event To Celebrate Van Mahotsav By Welfare Wing Of Punjab Police

 

ਡੀਜੀਪੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਪੌਦੇ ਲਗਾਉਣ ਦੀ ਇਸ ਵਿਆਪਕ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਤਹਿਤ ‘ਰੁੱਖ ਲਗਾਓ, ਪੰਜਾਬ ਨੂੰ ਸਵਰਗ ਬਣਾਓ’ ਦੇ ਨਾਅਰੇ ਤਹਿਤ 31000  ਪੌਦੇ ਲਗਾਏ ਜਾਣਗੇ।

 

‘ਰੁੱਖ ਲਗਾਓ, ਪੰਜਾਬ ਨੂੰ ਸਵਰਗ ਬਣਾਓ’

 

ਡੀਜੀਪੀ ਪੰਜਾਬ ਤੋਂ ਬਾਅਦ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਜਿਹਨਾਂ ਵਿੱਚ ਸ਼ਸ਼ੀ ਪ੍ਰਭਾ, ਐਸਕੇ ਅਸਥਾਨਾ, ਅਰਪਿਤ ਸ਼ੁਕਲਾ, ਰਾਮ ਸਿੰਘ, ਐਸਐਸ ਸ੍ਰੀਵਾਸਤਵ, ਨਰੇਸ਼ ਅਰੋੜਾ, ਏਐਸ ਰਾਏ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਅਨੀਤਾ ਪੁੰਜ ਅਤੇ ਐਮਐਫ ਫਾਰੂਕੀ ਸ਼ਾਮਲ ਹਨ, ਨੇ ਵੀ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ।

 

Forest Mahotsav 2022, Plantation Campaign Started By Punjab Police, Special Event To Celebrate Van Mahotsav By Welfare Wing Of Punjab Police
Forest Mahotsav 2022, Plantation Campaign Started By Punjab Police, Special Event To Celebrate Van Mahotsav By Welfare Wing Of Punjab Police

 

 

ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਰੁੱਖਾਂ ਅਤੇ ਪੌਦਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਭਲਾਈ ਵਿੰਗ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ਜੋ ਕਿ ਹਰੇ-ਭਰੇ ਵਾਤਾਵਰਣ ਲਈ ਬਹੁਤ ਵੱਡਾ ਯੋਗਦਾਨ ਸਾਬਤ ਹੋਵੇਗਾ।

 

 

ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪੌਦੇ ਲਗਾ ਕੇ ਡੀਜੀਪੀ ਨਾਲ ਇਸ ਮੁਹਿੰਮ ਵਿੱਚ ਸ਼ਿਰਕਤ ਕੀਤੀ।

 

ਇਹ ਵੀ ਪੜ੍ਹੋ: ਯੂਪੀ ਦੇ ਬਾਰਾਬੰਕੀ ਵਿੱਚ ਦੋ ਬੱਸਾਂ ਵਿੱਚ ਟੱਕਰ, 8 ਦੀ ਮੌਤ, ਕਈਂ ਜਖਮੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular