Sunday, March 26, 2023
Homeਪੰਜਾਬ ਨਿਊਜ਼ਪੰਜਾਬ ਸਰਕਾਰ ਵਲੋਂ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ 27...

ਪੰਜਾਬ ਸਰਕਾਰ ਵਲੋਂ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ 27 ਨੂੰ

ਇੰਡੀਆ ਨਿਊਜ਼, ਚੰਡੀਗੜ੍ਹ (Gender based violence in Punjab) : ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ ਜਾਗਰੂਕ ਕਰਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜਿਲਿਆਂ ਵਿਚ ਟਰੇਨਿੰਗ ਪ੍ਰੋਗਰਾਮ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਚੁੱਕੀਆਂ ਹਨ।

ਵੱਖ-ਵੱਖ ਤਰੀਕੇ ਨਾਲ ਦਿੱਤੀ ਗਈ ਟਰੇਨਿੰਗ

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ‘ਵਨ ਸਟਾਪ ਸੈਂਟਰਾਂ’ ਦੇ ਸਟਾਫ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਤ ਹਿੰਸਾ, ਇਸਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨ ਵਿਵਸਥਾਵਾਂ ਘਰੇਲੂ ਹਿੰਸਾ ਐਕਟ, ਦਾਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਚ, ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਵਨ ਸਟਾਪ ਸੈਂਟਰਾਂ ਵਿਚ ਅਜਿਹੇ ਮਾਮਲਿਆਂ ਤੋਂ ਪੀੜਤ ਵਿਅਕਤੀਆਂ ਲਈ ਪੰਜਾਬ ਸਰਕਾਰ ਵਲੋਂ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਵੀ ਸੂਬੇ ਦੇ ਹਰ ਖੇਤਰ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ  ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਸੈਂਟਰਾਂ ਦੇ ਸਟਾਫ ਨੂੰ ਤਾਕੀਦ ਕੀਤੀ ਗਈ ਕਿ ਉਹ ਲਿੰਗ ਆਧਾਰਤ ਹਿੰਸਾ ਦੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ।
SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular