Tuesday, August 16, 2022
Homeਪੰਜਾਬ ਨਿਊਜ਼ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ:...

ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

  • ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ
  • ਕਾਲਜ ਵਿੱਚ ਰੁੱਖ ਲਾ ਕੇ ਕੁਦਰਤ ਦਾ ਕੀਤਾ ਸ਼ੁਕਰਾਨਾ
ਇੰਡੀਆ ਨਿਊਜ਼, ਚੰਡੀਗੜ੍ਹ
‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ।
Girls Education
Girls Education
ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗ੍ਰਿਤੀ ਦਾ ਪ੍ਰਤੀਕ ਹੈ।
ਇਸ ਮੌਕੇ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ।
Girls Education
Girls Education
ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।
ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਡਾ. ਅਰਪਨਾ ਨੇ ਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
Girls Education
Girls Education
ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ। ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ।
ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪ੍ਰਿੰਸੀਪਲ ਪਾਲ ਸਿੰਘ ਵੀ ਮੌਜੂਦ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular