Wednesday, May 31, 2023
Homeਪੰਜਾਬ ਨਿਊਜ਼Gurdaspur Sugar Mill ਦੀ ਸਮਰੱਥਾ 5000 ਟੀਸੀਡੀ ਕੀਤੀ ਜਾਵੇਗੀ : ਮੁੱਖ ਮੰਤਰੀ

Gurdaspur Sugar Mill ਦੀ ਸਮਰੱਥਾ 5000 ਟੀਸੀਡੀ ਕੀਤੀ ਜਾਵੇਗੀ : ਮੁੱਖ ਮੰਤਰੀ

Gurdaspur Sugar Mill ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ, 413.80 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ 15 ਮਹੀਨਿਆਂ ਵਿੱਚ ਪੂਰਾ ਹੋਵੇਗਾ
ਇੰਡੀਆ ਨਿਊਜ਼, ਗੁਰਦਾਸਪੁਰ:
Gurdaspur Sugar Mill ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 ਟੀਸੀਡੀ ਤੋਂ ਵਧਾ ਕੇ 5000 ਟੀਸੀਡੀ ਕਰਨ ਦੇ 413.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਧੀ ਹੋਈ ਸਮਰੱਥਾ ਨਾਲ ਮਿੱਲ ਰੋਜਾਨਾ 50,000 ਤੋਂ 60,000 ਟਨ ਗੰਨੇ ਦੀ ਪਿੜਾਈ ਕਰੇਗੀ ਅਤੇ ਸੂਬੇ ਦੇ ਗਰਿੱਡ ਨੂੰ 20 ਮੈਗਾਵਾਟ ਬਿਜਲੀ ਸਪਲਾਈ ਵੀ ਕਰੇਗੀ। ਉਨਾਂ ਦੱਸਿਆ ਕਿ ਇਹ ਪ੍ਰੋਜੈਕਟ 413.80 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। ਜਿਸ ਵਿੱਚੋਂ 369 ਕਰੋੜ ਰਪਏ ਪਲਾਂਟ, ਮਸੀਨਰੀ ਅਤੇ ਨਿਰਮਾਣ ਕਾਰਜਾਂ ਉਤੇ ਖਰਚ ਕੀਤੇ ਜਾਣੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਤੋਂ ਇਲਾਵਾ 120 ਕੇਐਲਪੀਡੀ  ਦੀ ਸਮਰੱਥਾ ਵਾਲਾ ਈਥਾਨੌਲ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ।

Gurdaspur Sugar Mill ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। 5000 ਟੀਸੀਡੀ ਸਮਰੱਥਾ ਨਾਲ 28 ਮੈਗਾਵਾਟ ਕੋ-ਜਨਰੇਸਨ ਪ੍ਰੋਜੈਕਟ ਵੀ ਮਿੱਲ ਵਿੱਚ ਲੱਗੇਗਾ। ਉਨਾਂ ਕਿਹਾ ਕਿ ਇਹ ਮਿੱਲ ਨਾ ਸਿਰਫ ਬਿਜਲੀ ਪੈਦਾ ਕਰੇਗੀ ਸਗੋਂ ਸਲਫਰ ਰਹਿਤ ਖੰਡ ਵੀ ਬਣਾਏਗੀ। ਚੰਨੀ ਨੇ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਣ ਲਈ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਜਿਸ ਨਾਲ ਖੇਤਰ ਵਿੱਚ ਸਰਬਪੱਖੀ ਵਿਕਾਸ ਦਾ ਰਾਹ ਪੱਧਰਾ ਹੋਇਆ ਹੈ।

Gurdaspur Sugar Mill ਛੇ ਮਿੱਲਾਂ ਨੂੰ ਗੰਨੇ ਦੀ ਸਪਲਾਈ ਕੀਤੀ ਜਾ ਰਹੀ

ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਖੰਡ ਮਿੱਲ ਵੱਲੋਂ ਛੇ ਮਿੱਲਾਂ ਨੂੰ ਗੰਨੇ ਦੀ ਸਪਲਾਈ ਕੀਤੀ ਜਾ ਰਹੀ ਹੈ। ਗੰਨਾ ਉਤਪਾਦਕਾਂ ਅਤੇ ਖੰਡ ਮਿੱਲਾਂ ਦੇ ਹਿੱਤਾਂ ਨੂੰ ਜਾਣਬੁੱਝ ਕੇ ਨਜਰਅੰਦਾਜ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਵਰਦਿਆਂ ਰੰਧਾਵਾ ਨੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਹੀ ਪੰਜਾਬ ਅਤੇ ਸਹਿਕਾਰੀ ਪ੍ਰਣਾਲੀ ਨੂੰ ਤਬਾਹ ਕਰਨ ਦੇ ਨਾਲ-ਨਾਲ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸਿੱਖ ਧਰਮ ਨੂੰ ਢਾਹ ਲਾਉਣ ਲਈ ਵੀ ਜੰਿਮੇਵਾਰ ਸਨ।  ਉਨਾਂ ਨੇ ਇਹ ਵੀ ਐਲਾਨ ਕੀਤਾ ਕਿ 600 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ।

Gurdaspur Sugar Mill 215 ਕਰੋੜ ਰੁਪਏ ਦਾ ਈਥਾਨੌਲ ਪਲਾਂਟ ਦੀ ਮਨਜ਼ੂਰੀ

ਗੁਰਦਾਸਪੁਰ ਵਿਖੇ 215 ਕਰੋੜ ਰੁਪਏ ਦਾ ਈਥਾਨੌਲ ਪਲਾਂਟ ਦੀ ਮਨਜ਼ੂਰੀ ਵੀ ਪ੍ਰਾਪਤ ਹੋ ਗਈ ਹੈ।  ਉਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ 87 ਲੈਂਡ ਮੌਰਟਗੇਜ ਬੈਂਕ ਵਿੱਤੀ ਘਾਟੇ ਵਿੱਚ ਸਨ ਜਿਨਾਂ ਨੂੰ ਹੁਣ ਦੀ ਪੰਜਾਬ ਸਰਕਾਰ ਨੇ ਮਜਬੂਤ ਕੀਤਾ ਹੈ।  ਉਨਾਂ ਇਹ ਵੀ ਦੱਸਿਆ ਕਿ ਗੰਨਾ ਕਾਸਤਕਾਰਾਂ ਨੂੰ ਛੇਤੀ ਹੀ 24 ਘੰਟਿਆਂ ਦੇ ਅੰਦਰ ਅਦਾਇਗੀ ਮਿਲਣ ਲੱਗ ਜਾਵੇਗੀ। ਉਪ ਮੁੱਖ ਮੰਤਰੀ ਨੇ ਸਮੇਂ ਦੀ ਲੋੜ ਅਨੁਸਾਰ ਮਿੱਲਾਂ ਨੂੰ ਅਪਗ੍ਰੇਡ ਕਰਨ ਵੱਲ ਧਿਆਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਕਿਉਂਕਿ 1988 ਤੋਂ ਬਾਅਦ ਕਦੇ ਵੀ 2000 ਟੀ.ਸੀ.ਡੀ. ਦੀ ਸਮਰੱਥਾ ਵਿੱਚ ਵਾਧਾ ਨਹੀਂ ਕੀਤਾ ਗਿਆ। ਮਿੱਲ ਦੀ ਸਥਾਪਨਾ 1980 ਵਿੱਚ 1250 ਟੀਸੀਡੀ ਦੀ ਸੁਰੂਆਤੀ ਸਮਰੱਥਾ ਨਾਲ ਕੀਤੀ ਗਈ ਸੀ।
SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular