Friday, August 12, 2022
Homeਪੰਜਾਬ ਨਿਊਜ਼ਡਾ. ਇੰਦਰਬੀਰ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ

ਡਾ. ਇੰਦਰਬੀਰ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ

  • ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ
  • ਰਾਜ ਵਿਚ, ਖ਼ਾਸ ਤੌਰ ‘ਤੇ ਖੇਤੀਬਾੜੀ ਖੇਤਰ ਵਿੱਚ ਪਾਣੀ ਸੰਭਾਲ ਦੀ ਮੁਹਿੰਮ ਵੱਡੀ ਪੱਧਰ ‘ਤੇ ਸ਼ੁਰੂ ਕਰਨ ਦੀ ਲੋੜ

ਚੰਡੀਗੜ, PUNJAB NEWS: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ।

 

 

 

ਇੱਥੋਂ ਦੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

 

 

 

ਭੂਮੀ ਅਤੇ ਜਲ ਸੰਭਾਲ ਅਧੀਨ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਜੋਰ ਦੇ ਕੇ ਕਿਹਾ ਕਿ ਭਿ੍ਰਸਟਾਚਾਰ ਵਿਰੁੱਧ ਸਿਰਫ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

 

 

ਉਨਾਂ ਕਿਹਾ ਕਿ ਵਿਭਾਗ ਵਿੱਚ ਇਨਾਂ ਕਰਮਚਾਰੀਆਂ ਦੀ ਘਾਟ ਕਾਰਨ ਪ੍ਰਾਜੈਕਟਾਂ ਦੇ ਅਨੁਮਾਨਾਂ ਦੀ ਤਕਨੀਕੀ ਚੈਕਿੰਗ ਅਤੇ ਤਸਦੀਕੀਕਰਨ ਜਿਹੇ ਅਹਿਮ ਕੰਮਾਂ ਨੂੰ ਨੇਪਰੇ ਚਾੜਨ ਵਿਚ ਦਿੱਕਤ ਆ ਰਹੀ ਸੀ ਅਤੇ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।

 

ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਦੇ ਸਨਮੁਖ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਵਿਚ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਆਖਿਆ

 

ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਦੇ ਸਨਮੁਖ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਵਿਚ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਆਖਿਆ। ਉਨਾਂ ਕਿਹਾ ਕਿ ਰਾਜ ਵਿਚ, ਖ਼ਾਸ ਤੌਰ ‘ਤੇ ਖੇਤੀਬਾੜੀ ਖੇਤਰ ਵਿੱਚ ਪਾਣੀ ਸੰਭਾਲ ਦੀ ਮੁਹਿੰਮ ਵੱਡੀ ਪੱਧਰ ‘ਤੇ ਸ਼ੁਰੂ ਕਰਨ ਦੀ ਲੋੜ ਹੈ।

 

ਸੂਬਾ ਸਰਕਾਰ ਇਨਾਂ ਮੁੱਦਿਆਂ ਉਤੇ ਜੀਅ-ਜਾਨ ਨਾਲ ਕੰਮ ਕਰ ਰਹੀ ਹੈ

 

ਵਿਭਾਗ ਵਿੱਚ ਹੋਰਨਾਂ ਮੁਲਾਜ਼ਮਾਂ ਦੀ ਘਾਟ ਬਾਰੇ ਕੈਬਨਿਟ ਮੰਤਰੀ ਨੇ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਇਨਾਂ ਮੁੱਦਿਆਂ ਉਤੇ ਜੀਅ-ਜਾਨ ਨਾਲ ਕੰਮ ਕਰ ਰਹੀ ਹੈ ਅਤੇ ਖ਼ਾਲੀ ਪਈਆਂ ਆਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਦੇ ਉਪਰਾਲੇ ਨਿਰੰਤਰ ਜਾਰੀ ਹਨ।

 

 

 

ਵਧੀਕ ਸਕੱਤਰ (ਖੇਤੀਬਾੜੀ) ਰਾਹੁਲ ਗੁਪਤਾ ਅਤੇ ਮੁੱਖ ਭੂਮੀ ਪਾਲ ਤੇ ਵਿਭਾਗ ਮੁਖੀ ਮਹਿੰਦਰ ਸਿੰਘ ਨੇ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨਾਂ ਦੇ ਆਉਣ ਨਾਲ ਵਿਭਾਗ ਦੇ ਕੰਮਾਂ ਵਿੱਚ ਮਜ਼ਬੂਤੀ ਆਵੇਗੀ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular