Sunday, March 26, 2023
Homeਪੰਜਾਬ ਨਿਊਜ਼ਖੇਡ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ...

ਖੇਡ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ

  • ਧੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ, “ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ”

ਚੰਡੀਗੜ੍ਹ, PUNJAB NEWS (Happy Daughter’s Day) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇਕ ਰੋਜ਼ਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ।

 

 

ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ 23 ਸਾਲ ਬਾਅਦ ਇੰਗਲੈਂਡ ਵਿੱਚ ਲੜੀ ਜਿੱਤੀ ਹੈ ਅਤੇ ਭਾਰਤੀ ਟੀਮ ਨੇ 3-0 ਨਾਲ ਵੱਡੀ ਜਿੱਤ ਹਾਸਲ ਕਰਕੇ ਇਸ ਜਿੱਤ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ। ਭਾਰਤ ਨੇ ਕੱਲ੍ਹ ਰਾਤ ਲਾਰਡਜ਼ ਵਿਖੇ ਤੀਜੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ।

 

ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ਼ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਵੀ ਸ਼ਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ

 

ਮੀਤ ਹੇਅਰ ਨੇ ਕਿਹਾ ਕਿ ਅੱਜ ਕੌਮਾਂਤਰੀ ਧੀ ਦਿਵਸ ਹੈ ਅਤੇ ਉਨ੍ਹਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਕੌਰ ਤੇ ਹਰਲੀਨ ਕੌਰ ਦਿਓਲ ਟੀਮ ਦਾ ਅਹਿਮ ਹਿੱਸਾ ਹਨ। ਹਰਲੀਨ ਨੇ ਤੀਜੇ ਮੈਚ ਵਿੱਚ ਤਿੰਨ ਕੈਚ ਲਏ। ਉਨ੍ਹਾਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ਼ ਬਣਨ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਵੀ ਸ਼ਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ।

 

 

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਮਹਿਲਾ ਟੀਮ ਦੀਆਂ ਤਿੰਨ ਖਿਡਾਰਨਾਂ ਹਰਮਨਪ੍ਰੀਤ ਕੌਰ, ਹਰਲੀਨ ਕੌਰ ਦਿਓਲ ਤੇ ਤਾਨੀਆ ਭਾਟੀਆ ਨੂੰ 50-50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

 

 

ਇਹ ਵੀ ਪੜ੍ਹੋ: ਅੰਮ੍ਰਿਤਧਾਰੀ ਸਿੱਖ ਦਾ ਕਿਰਪਾਨ ਉਤਾਰਨ ਤੋਂ ਇਨਕਾਰ, ਗ੍ਰਿਫਤਾਰ

ਇਹ ਵੀ ਪੜ੍ਹੋ: ਉੱਤਰੀ ਭਾਰਤ ਵਿੱਚ ਮੀਂਹ ਦਾ ਸਿਲਸਿਲਾ ਜਾਰੀ, ਫਸਲਾਂ ਨੂੰ ਨੁਕਸਾਨ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular