Sunday, March 26, 2023
Homeਪੰਜਾਬ ਨਿਊਜ਼ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ...

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ

ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ

ਹੁਸੈਨੀਵਾਲਾ (ਫਿਰੋਜ਼ਪੁਰ), PUNJAB NEWS (He invited the youth to follow the thought of Shaheed Bhagat Singh for the progress and prosperity of Punjab): ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ।

ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਂ ਕਿ ਅਸੀਂ ਆਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

he invited the youth to follow the thought of shaheed bhagat singh for the progress an prosperity of punjab, Announcement to upgrade Shaheed Bhagat Singh State University at Ferozepur, At Hussainiwala flowers were offered to Shaheed Bhagat Singh, Rajguru and Sukhdev

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾ ਕੇ ਲੋਕਾਂ ਨੂੰ ਗੁਰਬਤ, ਭ੍ਰਿਸ਼ਟਾਚਾਰ ਅਤੇ ਸਮਾਜਿਕ ਕੁਰੀਤੀਆਂ ਤੋਂ ਵੀ ਮੁਕਤ ਹੋਣ ਦੇ ਸਪੁਨੇ ਸੰਜੋਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਮੁਲਕ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

he invited the youth to follow the thought of shaheed bhagat singh for the progress an prosperity of punjab, Announcement to upgrade Shaheed Bhagat Singh State University at Ferozepur, At Hussainiwala flowers were offered to Shaheed Bhagat Singh, Rajguru and Sukhdev
he invited the youth to follow the thought of shaheed bhagat singh for the progress an prosperity of punjab, Announcement to upgrade Shaheed Bhagat Singh State University at Ferozepur, At Hussainiwala flowers were offered to Shaheed Bhagat Singh, Rajguru and Sukhdev

ਇਸ ਮੌਕੇ ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇੱਥੇ ਤਾਲੀਮ ਹਾਸਲ ਕਰ ਰਹੇ ਸਿੱਖਿਆਰਥੀਆਂ ਨੂੰ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।

ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਵਨਾ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਹਾਜ਼ਰ ਸਨ।

ਇਹ ਵੀ ਪੜ੍ਹੋ: ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ 

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular