Saturday, August 20, 2022
Homeਪੰਜਾਬ ਨਿਊਜ਼ਆਟੇ ਦੀ ਹੋਮ ਡਿਲੀਵਰੀ ਲਈ ਟੈਂਡਰ ਜਾਰੀ

ਆਟੇ ਦੀ ਹੋਮ ਡਿਲੀਵਰੀ ਲਈ ਟੈਂਡਰ ਜਾਰੀ

ਇੰਡੀਆ ਨਿਊਜ਼, ਚੰਡੀਗੜ੍ਹ : ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਲਾਭਪਾਤਰੀਆਂ ‘ਤੇ ਆਰਥਿਕ ਬੋਝ ਨੂੰ ਘਟਾਉਣ ਅਤੇ ਲਾਭਪਾਤਰੀ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਆਪਣਾ ਮਹੀਨਾਵਾਰ ਰਾਸ਼ਨ ਪ੍ਰਾਪਤ ਕਰ ਸਕਣ, ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਨ ਦੀ ਹੋਮ ਡਿਲਿਵਰੀ ਦੀ ਸੇਵਾ ਨੂੰ ਸ਼ੁਰੂ ਕਰਕੇ ਮਹੱਤਵਪੂਰਨ ਉਪਰਾਲਾ ਆਰੰਭਿਆ ਗਿਆ ਹੈ।

ਟੈਂਡਰ ਪ੍ਰਕਿਰਿਆ ਆਨਲਾਈਨ ਹੋਵੇਗੀ

ਇਹਨਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵੀਂ ਬਣੀ ਪੰਜਾਬ ਰਾਜ ਸਹਿਕਾਰੀ D-2-D ਮਾਰਕਿਟਿੰਗ ਸੁਸਾਇਟੀ, ਲਿਮਟਿਡ ਵੱਲੋਂ ਡਿਲਿਵਰੀ ਸੇਵਾਵਾਂ ਨੂੰ ਸ਼ਾਮਲ ਕਰਨ ਅਤੇ ਫਲੋਰ ਮਿੱਲਾਂ ਨੂੰ ਸੂਚੀਬੱਧ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਡਿਲਿਵਰੀ ਸੇਵਾਵਾਂ ਸਬੰਧੀ ਟੈਂਡਰ ਦੇਸ਼ ਭਰ ਵਿਚਲੇ ਇੱਕ ਪ੍ਰਮੁੱਖ ਆਰਥਿਕ ਰੋਜ਼ਾਨਾ ਅਖਬਾਰ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ ਇਸ ਦੇ ਮੁਲਾਂਕਣ ਸਮੇਤ ਸਾਰੀ ਟੈਂਡਰ ਪ੍ਰਕਿਰਿਆ ਸੂਬਾ ਸਰਕਾਰ ਦੇ ਈ-ਪ੍ਰੋਕਿਊਰਮੈਂਟ ਪੋਰਟਲ ‘ਤੇ ਆਨਲਾਈਨ ਹੋਵੇਗੀ।

ਐਸਐਮਐਸ ਸੇਵਾ ਸ਼ੁਰੂ ਕੀਤੀ ਜਾਵੇਗੀ

ਇਸ ਸੇਵਾ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਬੁਲਾਰੇ ਨੇ ਕਿਹਾ ਕਿ ਲਾਭਪਾਤਰੀ ਨੂੰ ਹੁਣ ਰਾਸ਼ਨ ਦੀਆਂ ਦੁਕਾਨਾਂ ਬਾਹਰ ਲੰਬੀਆਂ ਕਤਾਰਾਂ ਵਿੱਚ ਉਡੀਕ ਕਰਨ ਅਤੇ ਆਪਣੀ ਦਿਹਾੜੀ ਛੱਡਣ ਦੀ ਲੋੜ ਨਹੀਂ ਪਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਖਰਾਬੀ ਨੂੰ ਦੂਰ ਕੀਤਾ ਜਾਵੇਗਾ l ਕਣਕ ਦੇ ਮੁਕਾਬਲੇ ਆਟੇ ਵਿੱਚ ਘਪਲੇਬਾਜੀ ਕਰਨਾ ਜ਼ਿਆਦਾ ਔਖਾ ਹੈ। ਉਹਨਾਂ ਦੱਸਿਆ ਕਿ ਪਹਿਲੀ ਵਾਰ ਐਸਐਮਐਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਲਾਭਪਾਤਰੀ ਨੂੰ ਰਾਸ਼ਨ ਦੀ ਨਿਰਧਾਰਤ ਹੋਮ ਡਿਲਿਵਰੀ ਦੀ ਮਿਤੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ।

ਰਾਸ਼ਨ ਵੰਡ ਦੀ ਰਫ਼ਤਾਰ ਵਿੱਚ ਸੁਧਾਰ ਲਿਆਉਣ ਦੇ ਸਬੰਧ ਵਿੱਚ, ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਆਟਾ ਦੇ ਰੂਪ ਵਿੱਚ ਅਨਾਜ ਦੀ ਸਾਲ ਭਰ ਦੌਰਾਨ ਨਿਰੰਤਰ ਵੰਡ ਕਰਨੀ ਜਾਰੀ ਰੱਖੀ ਜਾਵੇਗੀ, ਜੋ ਕਿ ਮੌਜੂਦਾ ਸਥਿਤੀ ਦੇ ਬਿਲਕੁਲ ਉਲਟ ਹੋਵੇਗਾ ਜਦੋਂ ਮੰਡੀਆਂ ਵਿੱਚ ਪੀਡੀਐਸ ਕਣਕ ਦੀ ਮੁੜ ਵਿਕਰੀ ਨੂੰ ਰੋਕਣ ਲਈ ਮਾਰਚ, ਅਪ੍ਰੈਲ ਅਤੇ ਮਈ ਦੌਰਾਨ ਕਣਕ ਵੰਡ ‘ਤੇ ਰੋਕ ਲਗਾਈ ਗਈ।

ਨਵੀਨਤਮ ਤਕਨੀਕਾਂ ਦੀ ਵਰਤੋਂ

ਅਤਿ-ਆਧੁਨਿਕ ਪ੍ਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪ੍ਰਣਾਲੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਬਾਰ ਕੋਡ, ਸੀਸੀਟੀਵੀ, ਜੀਪੀਐਸ, ਪੀਓਐਸ ਡਿਵਾਈਸਾਂ ਨਾਲ ਬਾਇਓਮੀਟ੍ਰਿਕ ਪ੍ਰਮਾਣੀਕਰਣ ਆਦਿ ਦੀ ਵਰਤੋਂ ਕਰਕੇ ਸਰੋਤ (ਗੋਦਾਮ) ਤੋਂ ਮੰਜ਼ਿਲ (ਲਾਭਪਾਤਰੀ) ਤੱਕ ਕਣਕ ਦੇ ਹਰੇਕ ਦਾਣੇ ਦਾ ਪਤਾ ਲਗਾਇਆ ਜਾ ਸਕੇਗਾ।

ਇਹ ਵੀ ਪੜੋ : ਅੰਮ੍ਰਿਤਸਰ ਪੁਲਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੇ ਲਿਆ ਲਾਰੇਂਸ ਦਾ ਰਿਮਾਂਡ

ਇਹ ਵੀ ਪੜੋ : ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular