Thursday, June 30, 2022
Homeਪੰਜਾਬ ਨਿਊਜ਼ਛੇਹਰਟਾ ਵਿਖੇ ਤੜਕਸਾਰ ਹੀ ਚੱਲੀਆਂ ਗੋਲੀਆਂ, ਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਕਤਲ

ਛੇਹਰਟਾ ਵਿਖੇ ਤੜਕਸਾਰ ਹੀ ਚੱਲੀਆਂ ਗੋਲੀਆਂ, ਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਕਤਲ

  • ਮੋਟਰਸਾਈਕਲ ਤੇ ਸਵਾਰ ਹੋ ਕੇ ਛੇਹਰਟਾ ਸਾਹਿਬ ਨਤਮਸਤਕ ਹੋਣ ਜਾ ਰਿਹਾ ਸੀ ਸਾਰਾ ਪਰਿਵਾਰ
  • ਭੇਤਭਰੇ ਹਾਲਾਤਾਂ ਦੇ ਵਿੱਚ ਮੋਟਰਸਾਈਕਲ ਤੇ ਪਿੱਛਾ ਕਰ ਰਹੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
  • ਮ੍ਰਿਤਕ ਦੇ ਪਰਿਵਾਰ ਨੇ ਲੁੱਟ ਮਾਰ ਦੀ ਜਤਾਈ ਅਸ਼ੰਕਾ

ਇੰਡੀਆ ਨਿਊਜ਼ ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿੱਚ ਗੁੰਡਾਗਰਦੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਅਪਰਾਧੀਆਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾਉਣਾ ਆਮ ਜਿਹੀ ਗੱਲ ਹੋ ਗਈ ਹੈ। ਜਿਸ ਕਦਰ ਅਪਰਾਧੀਆਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾ ਕੇ ਮਾਸੂਮ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ ਉਸ ਤੋਂ ਤਾਂ ਇਹੀ ਪ੍ਰਤੀਤ ਹੁੰਦਾ ਹੈ ਕਿ ਉਨ੍ਹਾਂ ਦੇ ਮਨਾਂ ਵਿਚ ਅੰਮ੍ਰਿਤਸਰ ਪੁਲਿਸ ਦਾ ਕੋਈ ਖੌਫ ਨਹੀਂ ਹੈ।

 

ਅਜੇ ਬੀਤੀ ਸ਼ਾਮ ਹੀ ਅੰਮ੍ਰਿਤਸਰ ਦੇ ਇਲਾਕੇ ਸੁਲਤਾਨਵਿੰਡ ਦੇ ਵਿਖੇ ਇਕ ਵਿਅਕਤੀ ਵੱਲੋਂ ਸ਼ਰ੍ਹੇਆਮ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ। ਹੁਣ ਅਜਿਹਾ ਹੀ ਇਕ ਮਾਮਲਾ ਮੁਰਸ਼ਦ ਇਤਿਹਾਸਕ ਨਗਰ ਛੇਹਰਟਾ ਵਿਖੇ ਵੀ ਸਾਹਮਣੇ ਆਇਆ ਹੈ ਜਿੱਥੇ ਕਾਲੇ ਰੋਡ ਉਤੇ ਸਵੇਰੇ ਤੜਕਸਾਰ 3:30 ਵਜੇ ਇੱਕ ਪਰਿਵਾਰ ਗੁਰਦੁਆਰਾ ਛੇਹਰਟਾ ਸਾਹਿਬ ਨਤਮਸਤਕ ਹੋਣ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਦੋ ਵਿਅਕਤੀਆਂ ਵੱਲੋਂ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆਂ ਜਿਸ ਦੇ ਕਾਰਨ ਇਕ ਹਰਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਪਤਨੀ ਨੂੰ ਮਾਮੂਲੀ ਸੱਟਾਂ ਲੱਗੀਆਂ।

ਹਰਿੰਦਰ ਸਿੰਘ ਅਜੇ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਦੇ ਮਾਮੇ ਨਰਿੰਦਰ ਸਿੰਘ ਨੇ ਦੱਸਿਆ ਕਿ ਲੇਖਕ ਸੁਰਿੰਦਰ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਸਵੇਰੇ ਸ਼ਾਟਾਂ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਿਹਾ ਸੀ ਕਿ ਇੰਨੇ ਨੂੰ ਪਿੱਛੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਪਹਿਲਾਂ ਉਨ੍ਹਾਂ ਨੂੰ ਲੱਤ ਮਾਰ ਕੇ ਮੋਟਰਸਾਈਕਲ ਤੋਂ ਹੇਠਾਂ ਸੁੱਟ ਦਿੱਤਾ ਅਤੇ ਬਾਅਦ ਵਿਚ ਉਨ੍ਹਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਹਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

 

ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਿੰਦਰ ਸਿੰਘ ਅਜੇ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਲੱਗਦਾ ਹੈ ਕਿ ਜਿਵੇਂ ਇਹ ਕਤਲ ਲੁੱਟ ਮਾਰ ਦੀ ਨੀਅਤ ਦੇ ਨਾਲ ਕੀਤਾ ਗਿਆ ਹੈ।ਉਧਰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਮੌਕੇ ਤੇ ਪਹੁੰਚੇ ਤਾਂ ਉਨ੍ਹਾਂ ਸਾਰੀ ਘਟਨਾ ਦਾ ਜਾਇਜ਼ਾ ਲਿਆ। ਇਸ ਸਬੰਧ ਵਿਚ ਜਦ ਛੇਹਰਟਾ ਪੁਲੀਸ ਮੁਖੀ ਗੁਰਿੰਦਰ ਸਿੰਘ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਕਾਤਲ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਛੇਹਰਟਾ ਵਿੱਚ ਦੇਰ ਰਾਤ ਇੱਕ ਵਿਅਕਤੀ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ 12 ਘੰਟਿਆਂ ਵਿੱਚ ਹੀ ਕਾਤਲ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਨੁਸਾਰ ਇਹ ਕਤਲ ਨਾਜਾਇਜ਼ ਸਬੰਧਾਂ ਕਾਰਨ ਹੋਇਆ ਹੈ, ਕਤਲ ਵਿਅਕਤੀ ਦੀ ਪਤਨੀ ਨੇ ਆਪਣੇ ਪ੍ਰੇਮੀ ਤੋਂ ਕਰਵਾਇਆ ਹੈ। ਇਸ ਕਤਲ ਨੂੰ ਛੁਪਾਉਣ ਲਈ ਕਤਲ ਅਤੇ ਲੁੱਟ-ਖੋਹ ਦੀ ਘਟਨਾ ਨੂੰ ਦਰਸਾਉਣ ਲਈ ਇਹ ਡਰਾਮਾ ਰਚਿਆ ਗਿਆ ਸੀ।

ਇਸ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ, ਕਤਲ ਵਿੱਚ ਵਰਤਿਆ ਗਿਆ ਹਥਿਆਰ ਕਤਲ ਕੀਤੇ ਗਏ ਵਿਅਕਤੀ ਦੇ ਰਿਸ਼ਤੇਦਾਰ ਕੋਲੋਂ ਚੋਰੀ ਹੋਇਆ ਸੀ।

ਪੁਲੀਸ ਨੇ ਕਤਲ ਵਿੱਚ ਵਰਤਿਆ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਅਨੁਸਾਰ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਤਲ ਦੀ ਗੁੱਥੀ ਸੁਲਝਾ ਦਿੱਤੀ ਹੈ।

ਇਹ ਵੀ ਪੜੋ : ਸੰਗਰੂਰ ਲੋਕ ਸਭਾ ਉਪ ਚੋਣ : ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਰੀਖਿਆ

ਇਹ ਵੀ ਪੜੋ : ਜਦੋਂ ਕੋਈ ਨੇਤਾ ਬਣ ਜਾਂਦਾ ਹੈ ਤਾਂ ਲੋਕ ਬਹੁਤ ਕੁਝ ਕਹਿੰਦੇ ਹਨ: ਮਮਤਾ ਆਸ਼ੂ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular