Monday, March 27, 2023
Homeਪੰਜਾਬ ਨਿਊਜ਼SYL ਨਹਿਰ 'ਚੋਂ ਨਾਜਾਇਜ਼ ਮਾਈਨਿੰਗ ਦਾ ਮਾਮਲਾ Illegal Mining

SYL ਨਹਿਰ ‘ਚੋਂ ਨਾਜਾਇਜ਼ ਮਾਈਨਿੰਗ ਦਾ ਮਾਮਲਾ Illegal Mining

Illegal Mining

ਜੰਗਲਾਤ ਵਿਭਾਗ ਨੇ ਦੋਸ਼ੀਆਂ ਖਿਲਾਫ ਧਾਰਾਵਾਂ ਵਧਾਉਣ ਲਈ ਪੁਲਸ ਨੂੰ ਪੱਤਰ ਲਿਖਿਆ

  • ਦੋ ਵਿਅਕਤੀਆਂ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ

ਕੁਲਦੀਪ ਸਿੰਘ
ਇੰਡੀਆ ਨਿਊਜ਼(ਮੋਹਾਲੀ)
ਬਨੂੜ ਖੇਤਰ ਵਿੱਚੋਂ ਲੰਘਦੀ ਐਸਵਾਈਐਲ ਨਹਿਰ ਵਿੱਚੋਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਜੰਗਲਾਤ ਵਿਭਾਗ ਨੇ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਧਾਰਾਵਾਂ ਵਿੱਚ ਵਾਧਾ ਕਰਨ ਲਈ ਪੱਤਰ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਐਸਵਾਈਐਲ ਨਹਿਰ ਵਿੱਚੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਵਿੱਚ ਥਾਣਾ ਬਨੂੜ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਦੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਐਸਵਾਈਐਲ ਨਹਿਰ ’ਤੇ ਮੌਕੇ ਦਾ ਮੁਆਇਨਾ ਕੀਤਾ ਤਾਂ ਜੰਗਲਾਤ ਵਿਭਾਗ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ। Illegal Mining

ਕਿਸਾਨ ਆਗੂ ਨੇ ਕੀਤੀ ਵੀਡੀਓ ਵਾਇਰਲ

Illegal Mining 

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਰਾਤ ਸਮੇਂ ਟਰੈਕਟਰ ਟਰਾਲੀਆਂ ਰਾਹੀਂ ਐਸਵਾਈਐਲ ਨਹਿਰ ਦੇ ਕਿਨਾਰਿਆਂ ਤੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਦੀ ਵੀਡੀਓ ਵਾਇਰਲ ਕੀਤੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਮੁਆਇਨਾ ਕੀਤਾ ਸੀ।

ਜਿਸ ਤੋਂ ਬਾਅਦ ਪੁਲਿਸ ਥਾਣਾ ਬਨੂੜ ਨੂੰ ਨਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ। ਨਾਜਾਇਜ਼ ਮਾਈਨਿੰਗ ਦਾ ਮਾਮਲਾ ਉਜਾਗਰ ਹੋਣ ਤੋਂ ਬਾਅਦ ਖੁਫੀਆ ਵਿਭਾਗ ਟੀਮ ਨੇ ਵੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜ ਹੈ।

ਕਿਸਾਨ ਆਗੂ ਬਲਵੰਤ ਸਿੰਘ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਮੁਆਇਨਾ ਕੀਤਾ ਹੈ। ਜਿਸ ਵਿੱਚ 23 ਨਿੰਮ ਦੇ ਦਰੱਖਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਤੱਥ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਅਧਿਕਾਰੀਆਂ ਨੇ ਥਾਣਾ ਬਨੂੜ ਨੂੰ ਪੱਤਰ ਲਿਖਿਆ ਹੈ। Illegal Mining

ਕਾਰਵਾਈ ਜਾਰੀ ਹੈ

Illegal Mining 

ਤਫਤੀਸ਼ੀ ਅਫਸਰ ਥਾਣਾ ਬਨੂੜ,ਏ.ਐਸ.ਆਈ.,ਬਲਵਿੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜੰਗਲਾਤ ਵਿਭਾਗ ਦਾ ਪੱਤਰ ਮਿਲ ਗਿਆ ਹੈ, ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। Illegal Mining

Also Read :ਮਿਸ਼ਨ ਹਰਿਆਲੀ ਅਤੇ ਲਾਲੀ ਤਹਿਤ ਖੂਨਦਾਨ ਕੈਂਪ ਲਗਾਇਆ Organized Blood Donation Camp

Also Read :ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights

Also Read :ਸੁਰਜੀਤ ਗੜ੍ਹੀ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਬਣੇ Surjit Singh Garhi

Connect With Us : Twitter Facebook

 

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular