Tuesday, January 31, 2023
Homeਪੰਜਾਬ ਨਿਊਜ਼ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ...

ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

  • ਪੰਜਾਬ ਦੇ ਉੱਤਰੀ ਨੀਮ ਪਹਾੜੀ ਖੇਤਰ ਵਿੱਚ, ਜਿੱਥੇ ਖੇਤੀਬਾੜੀ ਜਿਆਦਾਤਰ ਬਰਸਾਤੀ ਅਧਾਰਤ ਹੈ, ਵਿਭਾਗ ਨੇ ਵਗਦੇ ਪਾਣੀ ਨੂੰ ਇਕੱਠਾ ਕਰਨ ਲਈ ਕਈ ਚੈਕ ਡੈਮ ਬਣਾਏ

ਚੰਡੀਗੜ੍ਹ/ਐਸ.ਏ.ਐਸ.ਨਗਰ, PUNJAB NEWS (Many check dams were built to collect the flowing water): ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਪੰਜਾਬ ਦੇ ਉੱਤਰੀ ਨੀਮ ਪਹਾੜੀ ਖੇਤਰ ਵਿੱਚ, ਜਿੱਥੇ ਖੇਤੀਬਾੜੀ ਜਿਆਦਾਤਰ ਬਰਸਾਤੀ ਅਧਾਰਤ ਹੈ, ਵਿਭਾਗ ਨੇ ਵਗਦੇ ਪਾਣੀ ਨੂੰ ਇਕੱਠਾ ਕਰਨ ਲਈ ਕਈ ਚੈਕ ਡੈਮ ਬਣਾਏ ਹਨ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੁਆਰਾ ਬਦਲਦੇ ਸਮੇਂ ਦੌਰਾਨ ਫਸਲਾਂ ਦੀ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਮਿੱਟੀ ਦੇ ਕਟੌਤੀ ਨੂੰ ਰੋਕਣ ਅਤੇ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਵਿੱਚ ਵੀ ਮਦਦ ਕਰਦੇ ਹਨ।

Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਮੰਤਰੀ ਨੇ ਮੁਹਾਲੀ ਦੇ ਪਿੰਡ ਮਾਜਰੀ ਦੇ ਪੜੌਲ ਅਤੇ ਬੋਰਾਣਾ ਵਿਖੇ ਸਥਿਤ ਮਿੱਟੀ ਦੇ ਚੈਕ ਡੈਮਾਂ ਦਾ ਦੌਰਾ ਕੀਤਾ ਅਤੇ ਪ੍ਰੋਜੈਕਟਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਵਿਭਾਗ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area
Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area

ਇਨ੍ਹਾਂ ਚੈਕ ਡੈਮਾਂ ਰਾਹੀਂ ਉਨ੍ਹਾਂ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਈ ਜਾਵੇਗੀ। ਡਾ: ਨਿੱਜਰ ਨੇ ਵੀ ਇਨ੍ਹਾਂ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਡੈਮ ਪਾਣੀ ਦੀ ਸੰਭਾਲ ਦੇ ਨਾਲ-ਨਾਲ ਜਲਗਾਹਾਂ ਵਿੱਚ ਮਿੱਟੀ ਦੀ ਨਮੀ ਦੀ ਵਿਵਸਥਾ ਵਿੱਚ ਸੁਧਾਰ ਕਰਕੇ ਵਾਤਾਵਰਣ ਨੂੰ ਵੀ ਸਹਾਈ ਹੋ ਰਹੇ ਹਨ ਜਿਸ ਨਾਲ ਬਨਸਪਤੀ ਢੱਕਣ ਵਿੱਚ ਵਾਧਾ ਹੋ ਰਿਹਾ ਹੈ।

Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area
Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area

ਜ਼ਿਕਰਯੋਗ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ ਸਰਕਾਰੀ ਸਕੀਮ 2003-04 ਦੌਰਾਨ ਬੰਦ ਕਰ ਦਿੱਤੀ ਗਈ ਸੀ ਪਰ ਮੰਤਰੀ ਨਿੱਜਰ ਦੇ ਵਿਸ਼ੇਸ਼ ਯਤਨਾਂ ਸਦਕਾ ਕੰਢੀ ਖੇਤਰ ਦੇ ਏਕੀਕ੍ਰਿਤ ਵਿਕਾਸ ਲਈ ਨਵੀਂ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਅਜਿਹੇ 50 ਨਵੇਂ ਚੈੱਕ ਡੈਮ ਬਣਾਏ ਜਾਣਗੇ।

Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area
Improvement Of Soil Moisture Regulation In Watersheds, Many Check Dams Were Built To Collect The Flowing Water, New Scheme For Integrated Development Of Coastal Area

ਮੰਤਰੀ ਨਿੱਜਰ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਿੰਚਾਈ ਤਕਨੀਕਾਂ ਅਧੀਨ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਸੂਬੇ ਵਿੱਚ ਭਵਿੱਖ ਵਿੱਚ ਆਉਣ ਵਾਲੇ ਪਾਣੀ ਦੇ ਸੰਕਟ ਲਈ ਅਸੀਂ ਆਪਣੇ ਆਪ ਨੂੰ ਤਿਆਰ ਕਰ ਸਕੀਏ।

ਇਹ ਵੀ ਪੜ੍ਹੋ: ਪੰਜਾਬ ਵਿੱਚ ਐਗਰੀ-ਫੂਡ ਖੇਤਰ ਦੇ ਚਿਰ-ਸਥਾਈ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਮੰਗਿਆ

ਇਹ ਵੀ ਪੜ੍ਹੋ:  ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

ਇਹ ਵੀ ਪੜ੍ਹੋ: ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ 

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular