Monday, October 3, 2022
Homeਪੰਜਾਬ ਨਿਊਜ਼ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ...

ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ

  • ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ

ਚੰਡੀਗੜ੍ਹ, PUNJAB NEWS: ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਹ ਅੱਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਡੀਪੀਆਈ (ਕਾਲਜਾਂ) ਰਾਜੀਵ ਕੁਮਾਰ ਗੁਪਤਾ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

 

 

ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਵੀ ਕਾਲਜ ਬਾਕੀ ਨਾ ਛੱਡਿਆ ਜਾਵੇ।

ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ

 

Investigation Of Irregularities In Aided And Private Colleges, Asked To Form A High Level Committee, A Review Of The Functioning Of The Department
Investigation Of Irregularities In Aided And Private Colleges, Asked To Form A High Level Committee, A Review Of The Functioning Of The Department

 

ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜ਼ਰੂਰਤਾਂ, ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ਼ ਦੀ ਮੀਟਿੰਗ ਬੁਲਾਈ ਜਾਵੇ ਅਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ।

 

Investigation Of Irregularities In Aided And Private Colleges, Asked To Form A High Level Committee, A Review Of The Functioning Of The Department
Investigation Of Irregularities In Aided And Private Colleges, Asked To Form A High Level Committee, A Review Of The Functioning Of The Department

 

ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਾਰਥੀਆਂ ਦੀ ਭਲਾਈ ਲਈ ਇਹਨਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਐਲੋਕੇਟ ਕੀਤੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ।

 

 

ਸਕੀਮਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਉਂਸਲਿੰਗ, ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਅਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ।

 

 

ਇਹ ਵੀ ਪੜ੍ਹੋ: ਰੂਪਨਗਰ ਪੁਲਿਸ ਨੇ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕੀਤੇ ਕਾਬੂ

ਇਹ ਵੀ ਪੜ੍ਹੋ: ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ 141 ਪੀਓਜ਼/ ਨਸ਼ਿਆਂ ਦੇ ਮਾਮਲੇ ’ਚ ਭਗੌੜੇ ਗ੍ਰਿਫਤਾਰ ਕੀਤੇ

ਇਹ ਵੀ ਪੜ੍ਹੋ: ਜੇਲ ਵਿਭਾਗ ਵਿੱਚ ਤਰਸ ਦੇ ਅਧਾਰ ਤੇ 24 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਇਹ ਵੀ ਪੜ੍ਹੋ:  ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular