Saturday, August 13, 2022
Homeਪੰਜਾਬ ਨਿਊਜ਼ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਦੋ ਕਾਬੂ

ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਦੋ ਕਾਬੂ

  • ਪਟਿਆਲਾ ‘ਚ ਮੰਦਿਰ ਦੇ ਬਾਹਰ ਲਗਾਏ ਸੀ ਖਾਲਿਸਤਾਨ ਪੱਖੀ ਪੋਸਟਰ
  • ਐਸਐਫਜੇ ਨਾਲ ਜੁੜੇ ਹੋਏ ਨੇ ਫੜੇ ਗਏ ਦੋਵੇਂ ਆਰੋਪੀ 
ਇੰਡੀਆ ਨਿਊਜ਼, ਚੰਡੀਗੜ/ਪਟਿਆਲਾ : ਪਿੱਛਲੇ ਦਿਨੀਂ ਪਟਿਆਲਾ ਵਿੱਖੇ ਮੰਦਰ ਦੇ ਬਾਹਰ ਖਾਲਿਸਤਾਨ ਸਮ੍ਰਥਕੀ ਪੋਸਟਰ ਲਾਉਣ ਦਾ ਮਾਮਲਾ ਸਾਮਣੇ ਆਇਆ ਸੀl ਇਸ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਰੋਸ਼ ਜਤਾਉਂਦੇ ਹੋਏ ਪੁਲਿਸ ਨੂੰ ਮੰਗ ਕੀਤੀ ਸੀ ਕਿ ਮੁਜਰਮਾਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ l ਪੁਲਿਸ ਨੇ ਇਸ ਕੇਸ ਵਿੱਚ ਕਾਰਵਾਈ ਕਰਦੇ ਹੋਏ ਚਾਰ ਦਿਨ ਬਾਅਦ, ਮੰਗਲਵਾਰ ਨੂੰ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਇਸ ਗੰਭੀਰ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ।
ਇਹ ਜਾਣਕਾਰੀ ਆਈਜੀਪੀ ਪਟਿਆਲਾ ਰੇਂਜ ਐਮਐਸ ਛੀਨਾ ਅਤੇ ਐਸਐਸਪੀ ਪਟਿਆਲਾ ਦੀਪਕ ਪਾਰੀਕ ਨੇ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ 14 ਅਤੇ 15 ਜੁਲਾਈ, 2022 ਦੀ ਦਰਮਿਆਨੀ ਰਾਤ ਨੂੰ ਸ੍ਰੀ ਕਾਲੀ ਮਾਤਾ ਮੰਦਰ ਦੀ ਪਿਛਲੀ ਕੰਧ ‘ਤੇ ‘ਖਾਲਿਸਤਾਨ ਰਿਫ਼ਰੈਂਡਮ’ ਨਾਲ ਸਬੰਧਤ  ਇੱਕ ਪੋਸਟਰ ਲੱਗਿਆ ਦੇਖਿਆ ਗਿਆ ਸੀ।

ਖਾਲਿਸਤਾਨ ਰਿਫ਼ਰੈਂਡਮ ਨਾਲ ਸਬੰਧਤ  ਦੇ 13 ਪੋਸਟਰ ਬਰਾਮਦ

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਪਿ੍ਰੰਸ ਵਾਸੀ ਪਿੰਡ ਸਲੇਮਪੁਰ ਸੇਖਾਂ ਸ਼ੰਭੂ, ਜੋ ਮੌਜੂਦਾ ਸਮੇਂ ਵਿੱਚ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਸੰਭੂ ਦੇ ਪਿੰਡ ਸਲੇਮਪੁਰ ਸੇਖਾਂ ਦੇ ਪ੍ਰੇਮ ਸਿੰਘ ਉਰਫ ਪ੍ਰੇਮ ਉਰਫ ਏਕਮ ਵਜੋਂ ਹੋਈ ਹੈ। ਪੁਲਿਸ ਨੇ ਖਾਲਿਸਤਾਨ ਰਿਫ਼ਰੈਂਡਮ ਨਾਲ ਸਬੰਧਤ  13 ਪੋਸਟਰ, ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਆਈਜੀ ਪਟਿਆਲਾ ਰੇਂਜ ਐਮਐਸ ਛੀਨਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੀ ਸਮੁੱਚੀ ਜਾਂਚ ਦੀ ਨਿਗਰਾਨੀ  ਡੀਜੀਪੀ ਪੰਜਾਬ ਵੱਲੋਂ ਕੀਤੀ ਗਈ ਸੀ ਅਤੇ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨਾਂ ਕਿਹਾ ਕਿ ਡੂੰਘਾਈ ਨਾਲ ਕੀਤੀ ਤਕਨੀਕੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਪੋਸਟਰ ਹਰਵਿੰਦਰ ਉਰਫ ਪਿ੍ਰੰਸ ਅਤੇ ਪ੍ਰੇਮ ਵੱਲੋਂ ਚਿਪਕਾਏ ਗਏ ਸਨ ਕਿਉਂਕਿ ਵਿਦੇਸ਼ ਵਿੱਚ ਬੈਠੇ ਕੁਝ ਦੇਸ਼ ਵਿਰੋਧੀ ਅਨਸਰਾਂ ਨੇ ਉਨਾਂ ਨੂੰ ਪੈਸਿਆਂ ਦੇ ਬਦਲੇ ਜਾਂ ਵਿਦੇਸ਼ ਵਿੱਚ ਵਸਣ ਦੀ ਪੇਸ਼ਕਸ਼ ਬਦਲੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਲਾਲਚ ਦਿੱਤਾ ਸੀ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular