Tuesday, October 4, 2022
Homeਪੰਜਾਬ ਨਿਊਜ਼"ਖੇਡਾਂ ਵਤਨ ਪੰਜਾਬ ਦੀਆਂ 2022" 'ਚ ਹਿੱਸਾ ਲੈਣ ਦੀ ਅਪੀਲ

“ਖੇਡਾਂ ਵਤਨ ਪੰਜਾਬ ਦੀਆਂ 2022” ‘ਚ ਹਿੱਸਾ ਲੈਣ ਦੀ ਅਪੀਲ

ਦਿਨੇਸ਼ ਮੌਦਗਿਲ, Ludhiana News (Khedan Vatn Punjab Dia 2022) : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਸਮੂਹ ਲੁਧਿਆਣਾ ਵਾਸੀਆਂ ਨੂੰ ਪੰਜਾਬ ਵਿੱਚ ‘ਖੇਡ ਸੱਭਿਆਚਾਰ’ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਮੈਗਾ ਖੇਡ ਸਮਾਗਮ ‘ਖੇਡਾਂ ਵਤਨ ਪੰਜਾਬ ਦੀਆਂ – 2022’ ਨੂੰ ਸਫਲ ਬਣਾਉਣ ਲਈ ਸਾਰੇ ਭਾਗੀਦਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਲੁਧਿਆਣਾ ਵਾਸੀਆਂ, ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਇਸ ਮੈਗਾ ਈਵੈਂਟ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

29 ਅਗਸਤ ਨੂੰ ਜਲੰਧਰ ਤੋਂ ਕੀਤੀ ਜਾਵੇਗੀ ਸ਼ੁਰੂਆਤ

ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ – 2022’ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ, 2022 ਨੂੰ ਜਲੰਧਰ ਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮੈਗਾ ਸਪੋਰਟਿੰਗ ਈਵੈਂਟ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਇਆ ਜਾਵੇਗਾ l

ਜਿਸ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਇੱਕ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਉਪਲਬਧ ਹੈ। ਜਿੱਥੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫ਼ਲਾਈਨ ਸਮਾਂ 25 ਅਗਸਤ ਤੱਕ ਜਾਰੀ ਰਹੇਗਾ। ਆਫ਼ਲਾਈਨ ਰਜਿਸਟ੍ਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਵੀ ਕੀਤੀ ਜਾ ਸਕਦੀ ਹੈ।

ਲੁਧਿਆਣਾ ਦੇ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਹੋਣਗੇ

ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ (ਜ਼ਿਲ੍ਹਾ ਲੁਧਿਆਣਾ ਦੇ ਸਾਰੇ 13 ਬਲਾਕਾਂ ਵਿੱਚ) 1 ਤੋਂ 7 ਸਤੰਬਰ ਤੱਕ ਹੋਣਗੇ ਜਿਨ੍ਹਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੋਂ ਕਰਵਾਏ ਜਾ ਰਹੇ ਹਨ l

ਜਿਨ੍ਹਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਆਦਿ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਸ਼ੁਰੂ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਵੀ ਸ਼ਾਮਲ ਹਨ।

 

ਇਹ ਵੀ ਪੜ੍ਹੋ:  ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ: ਮੀਤ ਹੇਅਰ

ਇਹ ਵੀ ਪੜ੍ਹੋ: ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਲਾਲਜੀਤ ਸਿੰਘ ਭੁੱਲਰ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular