Wednesday, June 29, 2022
Homeਪੰਜਾਬ ਨਿਊਜ਼LAUNCH CONCERTED DRIVE TO ERADICATE GANGSTERISM ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ...

LAUNCH CONCERTED DRIVE TO ERADICATE GANGSTERISM ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਹਦਾਇਤ

LAUNCH CONCERTED DRIVE TO ERADICATE GANGSTERISM ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਹਦਾਇਤ

  • ਭਗਵੰਤ ਮਾਨ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਖਿਲਾਫ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ
  • ਅਧਿਕਾਰੀਆਂ ਨੂੰ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਕੀਤੀ ਹਦਾਇਤ
  • ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਲਈ ਨਿੱਜੀ ਤੌਰ ’ਤੇ ਹੋਣਗੇ ਜਿੰਮੇਵਾਰ
  • ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਏਡੀਜੀਪੀ ਵਜੋਂ ਕੀਤਾ ਤਾਇਨਾਤ
  • ਪੁਲਿਸ ਵਿਭਾਗ ਵੱਲੋਂ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਕਈ ਪ੍ਰਸਾਸਕੀ, ਥੋੜੇ ਸਮੇਂ ਦੇ ਅਤੇ ਦੰਡਕਾਰੀ ਉਪਾਅ ਸੁਰੂ
ਇੰਡੀਆ ਨਿਊਜ਼, ਚੰਡੀਗੜ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸਨਰਾਂ (ਸੀਪੀਜ) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਨਿੱਜੀ ਤੌਰ ’ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ।
ਸੂਬੇ ਦੇ ਸਾਰੇ ਸੀਪੀਜ ਅਤੇ ਐਸਐਸਪੀਜ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਊਮੀਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ ਹੈ।
ਪੁਲਿਸ ਬਲ ਵਿੱਚ ਭਰੋਸਾ ਜਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਬਲ ਸੂਬੇ ’ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।

ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ

ਇਸ ਪੱਤਰ ਵਿਚ 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦਿਆਂ, ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ, ਭਿ੍ਰਸਟਾਚਾਰ ਦੇ ਖਾਤਮੇ ਅਤੇ ਪੁਲਿਸ ਬਲਾਂ ਲਈ ਭਲਾਈ ਦੇ ਉਪਰਾਲਿਆਂ ਤੋਂ ਇਲਾਵਾ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਸਬੰਧੀ ਆਪਣੀ ਸਰਕਾਰ ਦੀ ਮੁੱਖ ਤਰਜੀਹ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਉਨਾਂ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਵੀ ਐਲਾਨ ਕੀਤਾ।
ਭਗਵੰਤ ਮਾਨ ਨੇ ਇਹ ਵੀ ਸਪੱਸਟ ਕੀਤਾ ਕਿ ਏਜੀਟੀਐਫ ਦੇ ਗਠਨ ਨਾਲ ਕਿਸੇ ਵੀ ਤਰਾਂ ਪੁਲਿਸ ਕਮਿਸਨਰੇਟ ਅਤੇ ਜਿਲਿਆਂ ਦੇ ਪੁਲਿਸ ਮੁਖੀਆਂ ਦੀ ਜਿੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਹੋਵੇਗੀ, ਕਿਉਂਕਿ ਦੋਵੇਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਨਿੱਜੀ ਤੌਰ ’ਤੇ ਜਿੰਮੇਵਾਰ ਹੋਣਗੇ ਕਿਉਂਕਿ ਉਹ ਕਾਨੂੰਨ ਅਧੀਨ ਜਵਾਬਦੇਹ ਹਨ।
ਜਦੋਂ ਕਿ ਏਜੀਟੀਐਫ ਖੁਫੀਆ-ਅਧਾਰਤ ਕਾਰਵਾਈਆਂ ’ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਕਮਿਸ਼ਨਰ ਅਤੇ ਐਸਐਸਪੀਐਸ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਸਬੰਧੀ ਅੰਕੜਿਆਂ ਦਾ ਵਿਸਲੇਸਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਕਰਕੇ ਇਹਨਾਂ ਵਿਰੁੱਧ ਵੱਡੀ ਜੰਗ ਵਿੱਢਣਗੇ।

ਕਾਨੂੰਨ ਅਤੇ ਵਿਵਸਥਾ ਨੂੰ ਮਜਬੂਤ ਕਰਨ ਲਈ ਕਈ ਪ੍ਰਸਾਸਕੀ, ਥੋੜੇ ਸਮੇਂ ਲਈ ਅਤੇ ਦੰਡਕਾਰੀ ਉਪਾਅ ਕੀਤੇ ਆਰੰਭ LAUNCH CONCERTED DRIVE TO ERADICATE GANGSTERISM

ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਏਡੀਜੀਪੀ ਸਪੈਸ਼ਲ ਕ੍ਰਾਈਮ ਅਤੇ ਇਕਨਾਮਿਕ ਕ੍ਰਾਈਮ ਵਿੰਗ ਪ੍ਰਮੋਦ ਬਾਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ, ਏਆਈਜੀ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂੂ) ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਏਜੀਟੀਐਫ ਅਤੇ ਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਏਜੀਟੀਐਫ ਤਾਇਨਾਤ ਕਰਕੇ ਅਤੇ ਡੀਐਸਪੀ ਖਰੜ ਬਿਕਰਮਜੀਤ ਸਿੰਘ ਬਰਾੜ ਨੂੰ ਡੀਐਸਪੀ ਏਜੀਟੀਐਫ ਦਾ ਵਾਧੂ ਚਾਰਜ ਦੇ ਕੇ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਪ੍ਰਸਾਸਨਿਕ ਕਦਮ ਚੁੱਕੇ ਗਏ ਹਨ।
ਇਸ ਤੋਂ ਇਲਾਵਾ, ਏਜੀਟੀਐਫ ਦੇ ਕੰਮਕਾਜ ਲਈ ਸਟੈਂਡਿੰਗ ਆਰਡਰ (ਐਸਓ) ਥੋੜੇ ਸਮੇਂ ਦੇ ਉਪਾਵਾਂ ਵਜੋਂ ਇਸਦੀ ਭੂਮਿਕਾ, ਕਾਰਜਾਂ ਅਤੇ ਜਿੰਮੇਵਾਰੀਆਂ ਨੂੰ ਨਿਰਧਾਰਤ ਕਰਦਾ ਹੈ। ਦੰਡਕਾਰੀ ਉਪਾਵਾਂ ਸਬੰਧੀ, ਪੁਲਿਸ ਵਿਭਾਗ ਨੇ 18/19 ਕਤਲ ਵਾਰਦਾਤਾਂ ਦੇ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਜੋ ਹਾਲ ਹੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਏ ਕਤਲਾਂ ਦੀ ਜਾਂਚ ਵਿੱਚ ਕੁਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਦੀ ਪਛਾਣ ਅਤੇ ਮੁਅੱਤਲ ਕਰਨ ਦਾ ਕੰਮ ਏਜੀਟੀਐਫ ਟੀਮ ਨੂੰ ਸੌਂਪਿਆ ਗਿਆ ਹੈ। LAUNCH CONCERTED DRIVE TO ERADICATE GANGSTERISM
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular