Sunday, May 29, 2022
Homeਪੰਜਾਬ ਨਿਊਜ਼Lok Virasat Academy Ludhiana ਪਾਕਿਸਤਾਨੀ ਸ਼ਾਇਰਾ ਬੁਸ਼ਰਾ ਨਾਜ਼ ਦਾ ਫੁਲਕਾਰੀ ਸਨਮਾਨ

Lok Virasat Academy Ludhiana ਪਾਕਿਸਤਾਨੀ ਸ਼ਾਇਰਾ ਬੁਸ਼ਰਾ ਨਾਜ਼ ਦਾ ਫੁਲਕਾਰੀ ਸਨਮਾਨ

Lok Virasat Academy Ludhiana

ਦਿਨੇਸ਼ ਮੋਦਗਿਲ, ਲੁਧਿਆਣਾ:

Lok Virasat Academy Ludhiana ਪਾਕਿਸਤਾਨ ਵੱਸਦੀ ਸ਼ਾਇਰਾ ਬੁਸ਼ਰਾ ਨਾਜ਼ ਦਾ ਗੈਰ ਰਸਮੀ ਤੌਰ ਤੇ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਫੁਲਕਾਰੀ ਭੇਂਟ ਕਰਕੇ ਗੁਰਭਜਨ ਗਿੱਲ, ਜਸਵਿੰਦਰ ਕੌਰ ਗਿੱਲ, ਗੁਰਤੇਜ ਕੋਹਾਰਵਾਲਾ, ਡਾ. ਭਾਰਤਬੀਰ ਕੌਰ, ਅਫ਼ਜ਼ਲ ਸਾਹਿਰ, ਡਾ. ਸੁਲਤਾਨਾ ਬੇਗਮ, ਸਹਿਜਪ੍ਰੀਤ ਸਿੰਘ ਮਾਂਗਟ ਤੇ ਅਜ਼ੀਮ ਸ਼ੇਖ਼ਰ ਨੇ ਪਾਕਿਸਤਾਨ ਵਿੱਚ ਸਨਮਾਨਿਤ ਕੀਤਾ। ਬੁਸ਼ਰਾ ਸਰਲ ਪੰਜਾਬੀ ਚ ਲਿਖਣ ਵਾਲੀ ਪੰਜਾਬੀ ਸ਼ਾਇਰਾ ਹੈ ਜਿਸ ਦੇ ਤਿੰਨ ਕਾਵਿ ਸੰਗ੍ਰਹਿ ਪ੍ਰਕਾਸ਼ਿਤ ਹੋ ਚੁਕੇ ਹਨ।

ਬੁਸ਼ਰਾ ਨਾਜ਼ ਬਾਰੇ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਕਿ ਪਾਕਿਸਤਾਨ ਦੇ ਇਤਿਹਾਸਕ ਸ਼ਹਿਰ ਲਾਇਲਪੁਰ (ਹੁਣ ਫੈਸਲਾਬਾਦ) ਚ 10 ਜੁਲਾਈ 1973 ਨੂੰ ਜਨਮੀ , ਪੰਜਾਬੀ ਸ਼ਾਇਰਾ ਬੁਸ਼ਰਾ ਨਾਜ਼ ਦਾ ਅਸਲੀ ਨਾਮ ਬਚਪਨ ਵੇਲੇ ਮਾਪਿਆਂ ਨੇ ਬੁਸ਼ਰਾ ਇਕਬਾਲ ਰੱਖਿਆ ਸੀ ਪਰ ਸ਼ਾਇਰੀ ਨੇ ਉਸ ਨੂੰ ਨਾਜ਼ ਕਰ ਦਿੱਤਾ। ਪੰਜਾਬ ਕਾਲਿਜ ਆਫ਼ ਕਾਮਰਸ ਫੈਸਲਾਬਾਦ ਤੋਂ ਬੀ ਕਾਮ ਪਾਸ ਬੁਸ਼ਰਾ ਨਾਮਵਰ ਡਰੈੱਸ ਡੀਜ਼ਾਈਨਰ ਹੈ ਅਤੇ ਇਸ ਖੇਤਰ ਵਿੱਚ ਉਹ ਬਦੇਸ਼ਾਂ ਚ ਵੀ ਨਾਮਣਾ ਖੱਟ ਚੁਕੀ ਹੈ।

ਲਿਖਣਾ ਪੜ੍ਹਨਾ ਸ਼ੌਕ Lok Virasat Academy Ludhiana

ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤੀ ਕੋਆਰਡੀਨੇਟਰ ਸਹਿਜ ਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਬੁਸ਼ਰਾ ਨਾਜ਼ ਦੀਆਂ ਪੰਜਾਬੀ ਵਿੱਚ ਸ਼ਾਇਰੀ ਦੀਆਂ ਦੋ ਕਿਤਾਬਾਂ ਕੰਧ ਆਸਮਾਨਾਂ ਤੀਕ ਅਤੇ ਸੋਚ ਸਮਿਆਂ ਤੋਂ ਅੱਗੇ ਛਪ ਚੁਕੀਆਂ ਨੇ। ਉਨ੍ਹਾਂ ਕਿਹਾ ਕਿ ਕੰਧ ਆਸਮਾਨਾਂ ਤੀਕ ਨੂੰ ਮਸੂਦ ਖੱਦਰਪੋਸ਼ ਐਵਾਰਡ ਮਿਲ ਚੁਕਾ ਹੈ। ਉਰਦੂ ਵਿੱਚ ਵੀ ਉਸ ਦਾ ਇੱਕ ਕਵਿਤਾ ਸੰਗ੍ਰਹਿ ਇਲਹਾਮ ਛਪ ਚੁਕਾ ਹੈ। ਭਾਰਤ, ਬਹਿਰੀਨ, ਬੰਗਲਾਦੇਸ਼ ਅਤੇ ਮਲੇਸ਼ੀਆ ਵਿੱਚ ਹੋਏ ਕਵੀ ਦਰਬਾਰਾਂ ਵਿੱਚ ਉਹ ਹਿੱਸਾ ਲੈ ਚੁਕੀ ਹੈ। ਇਸ ਸਾਲ 2022 ਵਿੱਚ ਉਸ ਦੇ ਦੋ ਕਾਵਿ ਸੰਗ੍ਰਹਿ ਪ੍ਰਕਾਸ਼ਿਤ ਹੋਣ ਲਈ ਤਿਆਰ ਨੇ। ਔਰਤ ਸ਼ਕਤੀਕਰਨ ਨਾਲ ਸਬੰਧਿਤ ਲਾਇਲਪੁਰ ਦੀਆਂ ਕਈ ਸਵੈ ਸੇਵੀ ਜਥੇਬੰਦੀਆਂ ਦੀ ਉਹ ਮੈਂਬਰ ਤੇ ਉੱਘੀ ਕਾਰਕੁਨ ਹੈ।

ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਕੋਸ਼ਿਸ਼ ਕਰਨੀ ਪਵੇਗੀ : ਬੁਸ਼ਰਾ ਨਾਜ਼

ਬੁਸ਼ਰਾ ਨਾਜ਼ ਨੇ ਧੰਨਵਾਦ ਕਰਦਿਆਂ ਕਿਹਾ ਕਿ ਮੇਰਾ ਪੂਰਾ ਪਰਿਵਾਰ ਪੰਜਾਬੀ ਲੇਖਕਾਂ ਨੂੰ ਮਿਲਣ ਲਈ ਲਾਇਲਪੁਰੋਂ ਚੱਲ ਕੇ ਆਇਆ ਹੈ।
ਉਸ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਆਪਣੇ ਘਰਾਂ ਵਿੱਚ ਪੰਜਾਬੀ ਦੀ ਸਰਦਾਰੀ ਤੋਂ ਸਾਨੂੰ ਸਭ ਨੂੰ ਅੱਗੇ ਵਧਣਾ ਪਵੇਗਾ। ਸਾਲ ਚ ਇੱਕ ਦਿਨ ਮਾਂ ਬੋਲੀ ਦਿਹਾੜਾ ਮਨਾ ਕੇ ਅਸੀਂ ਰਸਮ ਤਾਂ ਪੂਰੀ ਕਰ ਲੈਂਦੇ ਹਾਂ ਪਰ ਲੋੜਵੰਦੇ ਨਤੀਜੇ ਨਹੀਂ ਹਾਸਲ ਕਰ ਸਕਦੇ।

ਸਾਨੂੰ ਹਰ ਰੋਜ਼ ਹਰ ਵਿਅਕਤੀ ਨੂੰ ਇਸ ਦਿਸ਼ਾ ਵੱਲ ਤੁਰਨ ਤੇ ਸਰਗਰਮ ਹੋਣ ਦੀ ਲੋੜ ਹੈ। ਉਹ ਦੱਸਦੀ ਹੈ ਕਿ ਮੇਰੀ ਜਣਨਹਾਰੀ ਮਾਂ ਉਰਦੂ ਬੋਲਦੀ ਸੀ ਪਰ ਪੰਜਾਬੀ ਮੈਂ ਆਪਣੀ ਸੱਸ ਤੋਂ ਸਿੱਖੀ ਹੈ। ਉਨ੍ਹਾਂ ਦੀ ਸੱਸ ਆਪਣੇ ਪਰਿਵਾਰ ਚ ਸਭ ਨਾਲ ਵਧੀਆ ਮੁਹਾਵਰੇਦਾਰ ਪੰਜਾਬੀ ਚ ਗੱਲ ਕਰਦੀ ਸੀ। ਉਸ ਤੋਂ ਸਿੱਖ ਕੇ ਹੀ ਮੈਂ ਪੰਜਾਬੀ ਦੇ ਵੱਡੇ ਸ਼ਾਇਰਾਂ ਨੂੰ ਪੜ੍ਹਿਆ ਤੇ ਉਨ੍ਹਾਂ ਤੋਂ ਮੁਤਾਸਰ ਹੋ ਕੇ ਸ਼ਿਅਰ ਕਹਿਣੇ ਆਰੰਭੇ। ਬੁਸ਼ਰਾ ਨਾਜ਼ ਨੇ ਕਿਹਾ ਕਿ ਹੁਣ ਉਹ ਗੁਰਮੁਖੀ ਅੱਖਰ ਗਿਆਨ ਹਾਸਲ ਕਰਨ ਦੀ ਵੀ ਕੋਸ਼ਿਸ਼ ਕਰੇਗੀ ਤਾਂ ਜੋ ਰਾਵੀ ਪਾਰਲੇ ਪੰਜਾਬੀ ਅਦਬ ਨਾਲ ਸਾਂਝ ਪਾ ਸਕੇ।

Lok Virasat Academy Ludhiana

Also Read :  ਲਾਭਪਾਤਰੀਆਂ ਨੂੰ ਹੁਣ ਘਰ ਬੈਠੇ ਮਿਲੇਗਾ ਸਰਕਾਰੀ ਰਾਸ਼ਨ : ਮਾਨ 

Also Read : Delegation of International Machinery Manufacturer Classes Visits PAU ਵਿਦਿਆਰਥੀਆਂ ਦੇ ਗਿਆਨ ਵਾਧੇ ਲਈ ਹਮੇਸ਼ਾਂ ‘ਕਲਾਸ’ ਨਾਲ ਸਾਂਝ : ਡੀਨ

Also Read : CM Bhagwant Mann statement ਪੰਜਾਬ ਦੇ ਹੱਕਾਂ ਲਈ ਲੜਾਂਗੇ

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular