Sunday, March 26, 2023
Homeਪੰਜਾਬ ਨਿਊਜ਼ਲੁਧਿਆਣਾ ਜ਼ੇਲ੍ਹ 'ਚ ਚੰਗੇ ਆਚਰਣ ਵਾਲੇ ਕੈਦੀਆਂ ਦੀ ਕੰਜੂਗਲ ਮੁਲਾਕਾਤ ਸ਼ੁਰੂ

ਲੁਧਿਆਣਾ ਜ਼ੇਲ੍ਹ ‘ਚ ਚੰਗੇ ਆਚਰਣ ਵਾਲੇ ਕੈਦੀਆਂ ਦੀ ਕੰਜੂਗਲ ਮੁਲਾਕਾਤ ਸ਼ੁਰੂ

ਦਿਨੇਸ਼ ਮੌਦਗਿਲ, ਲੁਧਿਆਣਾ (Ludhiana Central Jail) : ਮੁੜ ਵਸੇਬੇ ਨੂੰ ਯਕੀਨੀ ਬਣਾਉਣ, ਕੈਦੀਆਂ ਦੇ ਵਿਆਹੁਤਾ ਬੰਧਨ ਨੂੰ ਮਜ਼ਬੂਤ ​​ਕਰਨ ਅਤੇ ਕੈਦ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨ ਲਈ ਇਕ ਹੋਰ ਕਦਮ ਚੁੱਕਦੇ ਹੋਏ, ਲੁਧਿਆਣਾ ਕੇਂਦਰੀ ਜ਼ੇਲ੍ਹ ਵੱਲੋਂ ਕੈਦੀਆਂ ਲਈ ਕੰਜੂਗਲ ਮੁਲਾਕਾਤ ਦੀ ਸਹੂਲਤ ਸ਼ੁਰੂ ਕੀਤੀ, ਜਿਸ ਤਹਿਤ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ ਨਾਲ ਇੱਕ ਘੰਟਾ ਬਿਤਾਉਣ ਦਾ ਮੌਕਾ ਦਿੱਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਕੈਦੀਆਂ ਨੂੰ ਦਿੱਤੀ ਜਾਵੇਗੀ ਜੋ ਜ਼ੇਲ੍ਹ ਵਿੱਚ ਚੰਗੇ ਆਚਰਣ ਦਾ ਪ੍ਰਦਰਸ਼ਨ ਕਰਨਗੇ ਅਤੇ ਸਜਾ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਕੈਦੀਆਂ ਨੂੰ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਆਪਣੇ ਜੀਵਨ ਸਾਥੀਆਂ ਨਾਲ ਇੱਕ ਘੰਟਾ ਬਿਤਾਉਣ ਲਈ ਕੰਜੂਗਲ ਮੁਲਾਕਾਤ ਦੀ ਪੇਸ਼ਕਸ਼ ਕੀਤੀ ਜਾਵੇਗੀ।

ਇਨ੍ਹਾਂ ਨੂੰ ਨਹੀਂ ਮਿਲੇਗਾ ਸੁਵਿਧਾ ਦਾ ਲਾਭ

Ludhiana Central Jail
Ludhiana Central Jail

ਉਨ੍ਹਾਂ ਦੱਸਿਆ ਕਿ ਅੱਜ ਜੇਲ੍ਹ ਵਿੱਚ ਚਾਰ ਕੈਦੀਆਂ ਨੇ ਇਸ ਸਹੂਲਤ ਦਾ ਲਾਭ ਉਠਾਇਆ। ਉਨ੍ਹਾਂ ਕਿਹਾ ਕਿ ਕੱਟੜ ਅਪਰਾਧੀ, ਗੈਂਗਸਟਰ, ਉੱਚ ਜੋਖਮ ਵਾਲੇ ਕੈਦੀ, ਜਿਨਸੀ ਅਪਰਾਧਾਂ ਅਤੇ ਦਹੇਜ ਦੇ ਕੇਸਾਂ ਵਿੱਚ ਸ਼ਾਮਲ ਕੈਦੀਆਂ ਨੂੰ ਇਸ ਸਹੂਲਤ ਦਾ ਲਾਭ ਨਹੀਂ ਲੈਣ ਦਿੱਤਾ ਜਾਵੇਗਾ।

ਨੰਦਗੜ੍ਹ ਨੇ ਦੱਸਿਆ ਕਿ ਜ਼ੇਲ੍ਹ ਵਿੱਚ ਬੰਦ ਕੈਦੀਆਂ ਨੂੰ ਜ਼ੇਲ੍ਹ ਪ੍ਰਸ਼ਾਸਨ ਪਾਸੋਂ ਫਾਰਮ ਭਰਵਾਉਣੇ ਪੈਂਦੇ ਹਨ, ਜਿਸ ਤੋਂ ਬਾਅਦ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਅਤੇ ਬਾਅਦ ਵਿੱਚ ਅਰਜ਼ੀ ਨੂੰ ਹਰੀ ਝੰਡੀ ਮਿਲਣ ਤੇ ਕੰਜੂਗਲ ਮੁਲਾਕਾਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜ਼ੇਲ੍ਹ ਦੇ ਮੈਡੀਕਲ ਸਟਾਫ ਵੱਲੋਂ ਐੱਚਆਈਵੀ ਸਮੇਤ ਹੋਰ ਲੋੜੀਂਦੇ ਟੈਸਟ ਵੀ ਕੀਤੇ ਜਾ ਰਹੇ ਹਨ।

ਜ਼ੇਲ੍ਹ ਸੁਪਰਡੈਂਟ ਨੇ ਕਿਹਾ ਕਿ ਇਸ ਸਹੂਲਤ ਦਾ ਉਦੇਸ਼ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ ਕਿਉਂਕਿ ਉਨ੍ਹਾਂ ਦੇ ਆਚਰਣ ਅਤੇ ਮਾਨਸਿਕ ਤੰਦਰੁਸਤੀ ਵਿੱਚ ਪਰਿਵਾਰ ਦੀ ਅਹਿਮ ਭੂਮਿਕਾ ਹੁੰਦੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਵਲੋਂ ਬੀਤੀ ਰਾਤ 5 ਵਾਰ ਡਰੋਨ ਰਾਹੀਂ ਘੁਸਪੈਠ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular