Saturday, May 28, 2022
Homeਪੰਜਾਬ ਨਿਊਜ਼ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼...

ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ Major action against illegal mining

ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ Major action against illegal mining

  • ਖਣਨ ਵਿਭਾਗ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਸਪਲਾਈ ਕਰਨ ਲਈ ਅੰਮ੍ਰਿਤਸਰ ਅਤੇ ਮੋਗਾ ਵਿਖੇ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਕਰੇਗਾ ਸ਼ੁਰੂਆਤ: ਹਰਜੋਤ ਸਿੰਘ ਬੈਂਸ
ਇੰਡੀਆ ਨਿਊਜ਼ ਚੰਡੀਗੜ੍ਹ
Major action against illegal mining ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ (Minister of Mining and Geology) ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਅਧਿਕਾਰੀਆਂ ਨੂੰ ਰੂਪਨਗਰ (Rupnagar) ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ (Crusher) ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਤੇ ਕਾਰਵਾਈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਵੱਲੋਂ ਵੀਡੀਓਗ੍ਰਾਫੀ ਲਈ ਟੀਮ ਭੇਜੀ ਗਈ ਸੀ ਤੇ ਜਾਂਚ ਉਪਰੰਤ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। Major action against illegal mining
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਡਿਫਾਲਟਰਾਂ ਖਿਲਾਫ ਕਈ ਸ਼ਿਕਾਇਤਾਂ ਉਠਾਈਆਂ ਗਈਆਂ ਸਨ ਅਤੇ ਇਹ ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਦਾ ਜਵਾਈ ਵਿਰੁੱਧ ਵੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲੱਗੇ ਸਨ ਪਰ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ ਅਤੇ ਉਸ ਖਿਲਾਫ਼ ਅੱਜ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।
ਕਰੱਸ਼ਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ‘ਤੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।

ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ

ਮੰਤਰੀ ਨੇ ਕਿਹਾ ਕਿ ਸਾਰੇ ਠੇਕੇਦਾਰਾਂ ਨੂੰ ਸਖ਼ਤੀ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਮਾਈਨਿੰਗ ਵਿਭਾਗ ਦੇ ਸਾਰੇ ਬਕਾਏ ਤੁਰੰਤ ਜਮ੍ਹਾਂ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਹਨਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ ਅਤੇ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਗਾ ਵਿਖੇ ਆਮ ਲੋਕਾਂ ਨੂੰ ਢੁੱਕਵੇਂ ਮੁੱਲ ‘ਤੇ ਰੇਤ ਦੀ ਸਪਲਾਈ ਕਰਨ ਲਈ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਤੀਰਾ ਬਿਲਕੁਲ ਸਪੱਸ਼ਟ ਹੈ ਅਤੇ ਇਸ ਨੂੰ ਸੂਬੇ ਭਰ ਵਿੱਚ ਕਿਸੇ ਵੀ ਥਾਂ ’ਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭ੍ਰਿਸ਼ਟ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। Major action against illegal mining
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular