Sunday, March 26, 2023
Homeਪੰਜਾਬ ਨਿਊਜ਼ਰਿਸ਼ਵਤ ਲੈਣ ਦੇ ਆਰੋਪ ਹੇਠ ਮਾਲ ਪਟਵਾਰੀ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਆਰੋਪ ਹੇਠ ਮਾਲ ਪਟਵਾਰੀ ਗ੍ਰਿਫ਼ਤਾਰ

ਇੰਡੀਆ ਨਿਊਜ਼, ਚੰਡੀਗੜ (Mall patwari arrested on charges of taking bribe) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤ ਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਬੱਲਰਾਂ, ਜ਼ਿਲਾ ਸੰਗਰੂਰ ਵੱਲੋਂ ਮੁੱਖ ਮੰਤਰੀ ਪੰਜਾਬ ਆਨਲਾਈਨ ਸ਼ਿਕਾਇਤ ਨੰਬਰ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 3,500 ਰੁਪਏ ਦੀ ਰਿਸ਼ਵਤ ਲੈ ਲਈ।

ਉਨਾਂ ਦੱਸਿਆ ਕਿ ਉਕਤ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਇਹ ਗੱਲ ਸਾਬਤ ਹੋਇਆ ਕਿ ਦੋਸ਼ੀ ਮਾਲ ਅਧਿਕਾਰੀ ਨੇ ਰਿਸ਼ਵਤ ਦੀ ਇਹ ਰਕਮ ਪ੍ਰਾਪਤ ਕੀਤੀ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿੱਚ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਾਂਗੇ : ਮਾਨ

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਨਗੇ: ਹਰਜੋਤ ਬੈਂਸ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular