Friday, January 27, 2023
Homeਪੰਜਾਬ ਨਿਊਜ਼ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਬਲਜੀਤ ਕੌਰ

ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਬਲਜੀਤ ਕੌਰ

  • ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ 9 ਨਵੰਬਰ ਨੂੰ ਹੋਵੇਗੀ

ਚੰਡੀਗੜ੍ਹ, PUNJAB NEWS (Meetings with representatives of Division Association) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ।

 

Meetings With Representatives Of Division Association, The Government Committed To Make The Life Of The Division Of Division, The Next Meeting With The Division Association On November 9
Meetings With Representatives Of Division Association, The Government Committed To Make The Life Of The Division Of Division, The Next Meeting With The Division Association On November 9

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।

 

ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਲ ਸਨ।

 

 

ਇਹ ਵੀ ਪੜ੍ਹੋ:  ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ

ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular