Tuesday, October 4, 2022
Homeਪੰਜਾਬ ਨਿਊਜ਼ਫਿਰੋਜਪੁਰ ਕੇਂਦਰੀ ਜੇਲ ਵਿੱਚ ਬੰਦ ਹਵਾਲਾਤੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਕੋਲੋਂ ਜੇਲ੍ਹ...

ਫਿਰੋਜਪੁਰ ਕੇਂਦਰੀ ਜੇਲ ਵਿੱਚ ਬੰਦ ਹਵਾਲਾਤੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਕੋਲੋਂ ਜੇਲ੍ਹ ’ਚ ਮੋਬਾਈਲ ਫੋਨ ਬਰਾਮਦ

  • ਤਲਾਸ਼ੀ ਦੌਰਾਨ ਜੇਲ੍ਹ ਪ੍ਰਸਾਸਨ ਨੂੰ ਵੀ ਦਿੱਤੀਆਂ ਧਮਕੀਆਂ ਕੀਤੀ ਬਦਸਲੂਕੀ
  • ਥਾਣਾ ਸਿਟੀ ਵਿੱਚ ਹੋਇਆ ਮਾਮਲਾ ਦਰਜ

ਚੰਡੀਗੜ੍ਹ PUNJAB NEWS:  ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਚਰਚਾ ਵਿਚ ਆਏ ਸਥਾਨਕ ਫ਼ਿਰੋਜਪੁਰ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਮਨ੍ਰਪੀਤ ਸਿੰਘ ਮੰਨਾ ਕੋਲੋਂ ਤਲਾਸ਼ੀ ਦੌਰਾਨ ਮੋਬਾਈਲ ਫੋਨ ਸਮੇਤ ਸਿੰਮ ਕਾਰਡ ਬਰਾਮਦ ਹੋਣ ਅਤੇ ਤਲਾਸ਼ੀ ਦੌਰਾਨ ਜੇਲ੍ਹ ਪ੍ਰਸਾਸ਼ਨ ਨੂੰ ਧਮਕੀਆਂ ਦੇਣ ਤੇ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਦੀ ਪ੍ਰਾਪਤ ਹੋਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨਾ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

 

 

 

ਪੁਲਿਸ ਨੂੰ ਭੇਜੇ ਪੱਤਰ ਨੰਬਰ 4024 ਵਿਚ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਦੇ ਆਧਾਰ ’ਤੇ ਹਾਈ ਸਕਿਉਰਿਟੀ ਜੋਨ ਦੇ ਸੈੱਲ ਬਲਾਕ ਨੰਬਰ 3 ਦੀ ਚੱਕੀ ਨੰਬਰ 1 ਵਿਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ ਇਕ ਮੋਬਾਈਲ ਫੋਨ ਮਾਰਕਾ ਸੈਮਸੰਗ ਟੱਚ ਸਕਰੀਨ ਸਮੇਤ ਏਅਰਟੈੱਲ ਕੰਪਨੀ ਦਾ ਸਿੰਮ ਕਾਰਡ ਬਰਾਮਦ ਹੋਇਆ।

 

 

 

ਸਹਾਇਕ ਸ¹ਪਰਡੈਂਟ ਅਨੁਸਾਰ ਜਦ ਇਸ ਹਵਾਲਾਤੀ ਦੀ ਤਲਾਸ਼ੀ ਕੀਤੀ ਜਾ ਰਹੀ ਸੀ ਤਾਂ ਉਸਨੇ ਜੇਲ੍ਹ ਪ੍ਰਸਾਸ਼ਨ ਨੂੰ ਧਮਕੀਆਂ ਦਿੱਤੀਆਂ ਅਤੇ ਮੌਕੇ ’ਤੇ ਮੌਜੂਦ ਜੇਲ੍ਹ ਅਧਿਕਾਰੀਆਂ ਨਾਲ ਬਦਸਲੂਕੀ ਨਾਲ ਪੇਸ਼ ਆਇਆ ਤੇ ਅਪਸ਼ਬਦ ਬੋਲੇ।

 

ਫਿਰੋਜ਼ਪੁਰ ਦੇ ਥਾਣਾ ਸਿਟੀ ਵਿੱਚ ਗੈਂਗਸਟਰ ਮਨਪ੍ਰੀਤ ਸਿੰਘ ਮੰਨਾਂ ਦੇ ਖਿਲਾਫ਼ ਦਰਜ ਹੋਏ ਮਾਮਲੇ ਨੂੰ ਲੈਕੇ ਐਸ ਐਚ ਓ ਮੋਹਿਤ ਧਵਨ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਗੈਂਗਸਟਰ ਹਵਾਲਾਤੀ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਮੰਦਰ ਸਿੰਘ ਵਾਸੀ ਖੰਡੇ ਵਾਲਾ ਚੌਂਕ ਤਲਵੰਡੀ ਸਾਬੇ ਜ਼ਿਲ੍ਹਾ ਬਠਿੰਡਾ ਹਾਲ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਖਿਲਾਫ਼ ਧਾਰਾ 52-ਏ ਪ੍ਰੀਜਨਜ਼ ਐਕਟ, 506 ਆਈ.ਪੀ.ਸੀ ਤਹਿਤ ਮੁਕਦਮਾ  ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਅੱਗੇ ਜਾਂਚ ਕੀਤੀ ਜਾ ਰਹੀ ਹੈ ਕਿ ਫੋਨ ਨਾਲ ਕਿਸ ਨਾਲ ਗੱਲ ਕੀਤੀ ਗਈ ਸੀ।

 

ਇਹ ਵੀ ਪੜ੍ਹੋ: ਵੀਸੀ ਨਾਲ ਮੰਤਰੀ ਦੇ ਵਿਵਹਾਰ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ

ਇਹ ਵੀ ਪੜ੍ਹੋ:  ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular