Tuesday, May 30, 2023
Homeਪੰਜਾਬ ਨਿਊਜ਼ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ ਇੱਕ...

ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ

Moga Breaking Today : ਜ਼ਿਲ੍ਹਾ ਤੇ ਵਧੀਕ ਸੈਸ਼ਨ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਕਰੀਬ 3 ਸਾਲ ਪਹਿਲਾਂ ਥਾਣਾ ਸਿਟੀ ਵਨ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਦੇ ਮਾਮਲੇ ਵਿੱਚ ਨਾਮਜ਼ਦ ਇੱਕ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਉਸ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ।

ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਨੂੰ 6 ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਜਾਣਕਾਰੀ ਅਨੁਸਾਰ 27 ਸਤੰਬਰ 2020 ਨੂੰ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਨੌਜਵਾਨ ਦੀ ਪਛਾਣ ਸਿਮਰਨਦੀਪ ਸਿੰਘ ਉਰਫ਼ ਸੈਂਡੀ ਪੁੱਤਰ ਅਵਤਾਰ ਸਿੰਘ ਵਾਸੀ ਬਾਬਾ ਈਸ਼ਵਰ ਸਿੰਘ ਨਗਰ ਮੋਗਾ ਵਜੋਂ ਹੋਈ ਹੈ। ਪੁਲਸ ਤਰਫੋਂ 27 ਸਤੰਬਰ 2020 ਨੂੰ ਥਾਣਾ ਸਿਟੀ 1 ‘ਚ ਸਿਮਰਨਦੀਪ ਸਿੰਘ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ‘ਚ ਅਦਾਲਤ ਨੇ ਅੰਤਿਮ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ।

Also Read : ਸੀਐਮ ਮਾਨ ਨੇ ਇਨ੍ਹਾਂ ਵਿਭਾਗਾਂ ਤੋਂ ਪੰਜਾਬ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਮੰਗੀ

Also Read : ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

Also Read : ਤੂਫਾਨ ਨੇ ਵਧੀਆਂ ਬਿਜਲੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ, ਖਪਤਕਾਰਾਂ ਦੀਆਂ 5000 ਤੋਂ ਵੱਧ ਸ਼ਿਕਾਇਤਾਂ

Connect With Us : Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular