Sunday, June 26, 2022
Homeਪੰਜਾਬ ਨਿਊਜ਼Murder case solved in 12 hours ਪਟਿਆਲਾ ਪੁਲਿਸ ਨੇ ਕਤਲ ਦਾ ਮਾਮਲਾ...

Murder case solved in 12 hours ਪਟਿਆਲਾ ਪੁਲਿਸ ਨੇ ਕਤਲ ਦਾ ਮਾਮਲਾ 12 ਘੰਟੇ ‘ਚ ਸੁਲਝਾਇਆ ਦੋ ਕਾਬੂ

Murder case solved in 12 hours ਪਟਿਆਲਾ ਪੁਲਿਸ ਨੇ ਕਤਲ ਦਾ ਮਾਮਲਾ 12 ਘੰਟੇ ‘ਚ ਸੁਲਝਾਇਆ ਦੋ ਕਾਬੂ

  • ਵਾਰਦਾਤ ‘ਚ ਵਰਤਿਆ ਛੁਰਾ ਤੇ ਮੋਟਰਸਾਇਕਲ ਵੀ ਬਰਾਮਦ-ਡਾ. ਨਾਨਕ ਸਿੰਘ
  • ਪੰਜਾਬੀ ਯੂਨੀਵਰਸਿਟੀ ਦੇ ਆਸ-ਪਾਸ ਪੁਲਿਸ ਵੱਲੋਂ ਵਰਤੀ ਜਾਵੇਗੀ ਹੋਰ ਸਖ਼ਤੀ : ਐਸ.ਐਸ.ਪੀ.

ਇੰਡੀਆ ਨਿਊਜ਼ ਪਟਿਆਲਾ,

ਪਟਿਆਲਾ ਪੁਲਿਸ ਨੇ ਇੱਥੇ ਥਾਣਾ ਲਾਹੌਰੀ ਗੇਟ ਦੇ ਅਧੀਨ ਬੀਤੇ ਦਿਨ ਹੋਏ ਇੱਕ ਕਤਲ ਦੇ ਮਾਮਲੇ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਸੁਲਝਾਅ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਤੋਂ ਵਾਰਦਾਤ ‘ਚ ਵਰਤਿਆ ਛੁਰਾ ਅਤੇ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ।

ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਕਤਲ ਦੇ ਮਾਮਲੇ ਨੂੰ ਹੱਲ ਕਰਨ ਲਈ ਐਸ.ਪੀ. ਸਿਟੀ ਹਰਪਾਲ ਸਿੰਘ, ਡੀ.ਐਸ.ਪੀ. ਸਿਟੀ-1 ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਲਾਹੌਰੀ ਗੇਟ ਦੇ ਮੁਖੀ ਐਸ.ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਟੀਮ ਨੇ ਇਹ ਮਾਮਲਾ ਹੱਲ ਕਰ ਲਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਮ੍ਰਿਤਕ, ਪ੍ਰਿਤਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਦਸ਼ਮੇਸ਼ ਨਗਰ, ਪਟਿਆਲਾ ਦੀ ਉਮਰ ਕੋਈ ਸਾਢੇ 18 ਕੁ ਸਾਲ ਸੀ ਅਤੇ ਉਹ ਪੀਜ਼ੇ ਵਾਲੀ ਰੇਹੜੀ ‘ਤੇ ਕੰਮ ਕਰਦਾ ਸੀ। ਜਦੋਂਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੋਨੋ ਉਰਫ਼ ਸਨੀ ਉਰਫ਼ ਬਾਜਾ ਅਤੇ ਸ਼ੁਭਮ ਕੁਮਾਰ ਸੀਬੂ ਪੁਤਰਾਨ ਵਿਨੋਦ ਕੁਮਾਰ ਵਾਸੀਅਨ 66 ਕੇ.ਵੀ. ਗਰਿਡ ਕਲੋਨੀ ਪਟਿਆਲਾ ਵੀ 18-20 ਸਾਲ ਦੇ ਹਨ। ਮੁਢਲੀ ਪੜਤਾਲ ਤੋਂ ਇਨ੍ਹਾਂ ਦੀ ਪਹਿਲਾਂ ਕੋਈ ਆਪਸੀ ਦੁਸ਼ਮਣੀ ਸਾਹਮਣੇ ਨਹੀਂ ਆਈ ਅਤੇ ਨਾ ਹੀ ਕੋਈ ਹੋਰ ਵਜ੍ਹਾ ਹੀ ਸਾਹਮਣੇ ਆਈ ਹੈ। Murder case solved in 12 hours

ਮੁਢਲੀ ਪੜਤਾਲ ਤੋਂ ਇਨ੍ਹਾਂ ਦੀ ਪਹਿਲਾਂ ਕੋਈ ਆਪਸੀ ਦੁਸ਼ਮਣੀ ਸਾਹਮਣੇ ਨਹੀਂ ਆਈ

ਉਨ੍ਹਾਂ ਕਿਹਾ ਕਿ ਪ੍ਰਿਤਪਾਲ ਸਿੰਘ ਵੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਗਿਆ ਸੀ ਅਤੇ ਇਹ ਦੋਵੇਂ ਵੀ ਮੱਥਾ ਟੇਕਣ ਗਏ ਸਨ, ਜਿੱਥੇ ਇਨ੍ਹਾਂ ਦਾ ਗਾਲ ਕੱਢਣ ਨੂੰ ਲੈਕੇ ਮਾਮੂਲੀ ਤਕਰਾਰ ਹੋਇਆ ਅਤੇ ਇਸ ਤਕਰਾਰਬਾਜੀ ‘ਚ ਹੀ ਸੋਨੋ ਅਤੇ ਸ਼ੁਭਮ ਸੀਬੂ ਨੇ ਛੁਰਾ ਮਾਰ ਦਿੱਤਾ ਜੋ ਕਿ ਉਸਦੇ ਸੀਨੇ ‘ਚ ਲੱਗਣ ਕਰਕੇ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦੋਵਾਂ ਵਿਰੁੱਧ ਪਹਿਲਾਂ ਕੋਈ ਮਾਮਲਾ ਦਰਜ ਹੋਣਾਂ ਨਹੀਂ ਪਾਇਆ ਗਿਆ ਪਰੰਤੂ ਇਹ ਬਦਮਾਸ਼ੀ ਕਰਨ ਦੇ ਆਦੀ ਸਨ।

Murder Case Solved In 12 Hours
ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਉਨ੍ਹਾ ਨਾਲ ਐਸ.ਪੀ. ਹਰਪਾਲ ਸਿੰਘ ਤੇ ਡੀ.ਐਸ.ਪੀ. ਅਸ਼ੋਕ ਕੁਮਾਰ ਵੀ ਨਜ਼ਰ ਆ ਰਹੇ ਹਨ।

ਡਾ. ਨਾਨਕ ਸਿੰਘ ਨੇ ਇੱਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਪੁਲਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਨੇੜੇ ਬੀਤੇ ਦਿਨ ਵਾਪਰੀ ਕਤਲ ਦੀ ਵਾਰਦਾਤ ਨੂੰ ਵੀ ਜਲਦ ਹੀ ਸੁਲਝਾਅ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਮਾਮਲੇ ਵਿੱਚ ਵੀ ਦੋਵਾਂ ਧਿਰਾਂ ਦੀ ਕੋਈ ਆਪਸੀ ਪੁਰਾਣੀ ਦੁਸ਼ਮਣੀ ਜਾਂ ਕੋਈ ਗੈਂਗਵਾਰ ਸਾਹਮਣੇ ਨਹੀਂ ਆਈ ਸਗੋਂ ਮਰਨ ਵਾਲਾ ਮਾਮੂਲੀ ਲੜਾਈ ‘ਚ ਸੁਲ੍ਹਾ ਕਰਵਾਉਣ ਆਇਆ ਸੀ ਅਤੇ ਦੋਵੇਂ ਧਿਰਾਂ ਆਪਸ ‘ਚ ਦੋਸਤਾਨਾਂ ਸਬੰਧ ਰੱਖਦੀਆਂ ਸਨ। Murder case solved in 12 hours

ਦੋਵਾਂ ਧਿਰਾਂ ਦੀ ਕੋਈ ਆਪਸੀ ਪੁਰਾਣੀ ਦੁਸ਼ਮਣੀ ਜਾਂ ਕੋਈ ਗੈਂਗਵਾਰ ਸਾਹਮਣੇ ਨਹੀਂ

ਐਸ.ਐਸ.ਪੀ. ਨੇ ਹੋਰ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਗੱਲ ਕਰਕੇ ਧਾਰਾ 144 ਦੇ ਹੁਕਮ ਲਾਗੂ ਕਰਵਾ ਕੇ ਜਲਦ ਹੀ ਪੰਜਾਬੀ ਯੂਨੀਵਰਸਿਟੀ ਦੇ ਆਸ-ਪਾਸ ਪੀ.ਜੀਜ ਅਤੇ ਹੋਟਲਾਂ ਨੂੰ ਰਜਿਸਟਰਡ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਸਮੇਤ ਗਾਰਡ ਰੱਖਣ ਤੋਂ ਇਲਾਵਾ ਬਿਨ੍ਹਾਂ ਵੈਰੀਫਿਕੇਸ਼ਨ ਕਿਸੇ ਨੂੰ ਕਮਰਾ ਨਾ ਦੇਣ ਲਈ ਪਾਬੰਦ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੀ.ਸੀ.ਆਰ. ਦੀ ਤਾਇਨਾਤੀ ਅਤੇ ਪੰਜਾਬੀ ਯੂਨੀਵਰਸਿਟੀ ‘ਚ ਧੜੇਬਾਜੀ ਦੇ ਪੋਸਟਰ ਲਾਉਣ ‘ਤੇ ਪਾਬੰਦੀ ਆਇਦ ਕਰਨ ਸਮੇਤ ਕੋਈ ਬਦਮਾਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। Murder case solved in 12 hours

Also Read : Navjot Sidhu slams Bhagwant Mann ਪੰਜਾਬ ‘ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ ‘ਚ ਵੋਟਾਂ ਮੰਗ ਰਹੇ ਸੀਐਮ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Also Read : ASI And registered an anti-corruption case against the scribe ਏ.ਐਸ.ਆਈ. ਅਤੇ ਮੁਨਸ਼ੀ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular