Tuesday, February 7, 2023
Homeਪੰਜਾਬ ਨਿਊਜ਼ਫਸਲਾਂ ਤੇ ਪਾਣੀ ਨੂੰ ਮੁੱਖ ਰੱਖ ਕੇ ਤਿਆਰ ਹੋਵੇਗੀ ਨਵੀਂ ਖੇਤੀਬਾੜੀ ਨੀਤੀ...

ਫਸਲਾਂ ਤੇ ਪਾਣੀ ਨੂੰ ਮੁੱਖ ਰੱਖ ਕੇ ਤਿਆਰ ਹੋਵੇਗੀ ਨਵੀਂ ਖੇਤੀਬਾੜੀ ਨੀਤੀ : ਧਾਲੀਵਾਲ

ਇੰਡੀਆ ਨਿਊਜ਼, ਚੰਡੀਗੜ੍ਹ (New Agriculture Policy of Punjab): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ ਲਈ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ।

ਧਾਲੀਵਾਲ ਨੇ ਕਿਸਾਨ ਗੋਸ਼ਟੀ ਨੂੰ ਸੰਬੋਧਿਤ ਕੀਤਾ

ਧਾਲੀਵਾਲ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵੱਲੋਂ ‘ਪੰਜਾਬ ਦਾ ਖੇਤੀ ਵਿਕਾਸ ਮਾਡਲ – ਕੁੱਝ ਨੀਤੀਗਤ ਮੁੱਦੇ ‘ਵਿਸ਼ੇ ‘ਤੇ ਕਰਵਾਈ ਗਈ ਕਿਸਾਨ ਗੋਸ਼ਟੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ, ਜਿਸ ਨੂੰ ਸਾਫ਼ ਨੀਤੀ ਤੇ ਨੀਅਤ ਨਾਲ ਬਦਲਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ

ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਐਲਾਨ

ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਐਲਾਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਰਸਾਇਣਿਕ ਖਾਦਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਕੁਦਰਤੀ ਖੇਤੀ ਦੇ ਆਪਣੀ ਆਬੋ-ਹਵਾ ਅਨੁਸਾਰ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਖੇਤੀ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਕੋਆਪ੍ਰੇਟਿਵ ਪ੍ਰਣਾਲੀ ਨੂੰ ਆਬਾਦ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਨੂੰ ਜ਼ਰੂਰਤ ਮੁਤਾਬਿਕ ਕਰਨ ਦੀ ਜ਼ਰੂਰਤ ਹੈ।

ਕਾਨਫਰੰਸ ਮੌਕੇ ਇਹ ਰਹੇ ਮੌਜੂਦ

ਇਸ ਕਾਨਫਰੰਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ-ਕੁੱਲਪਤੀ ਡਾ. ਸਤਬੀਰ ਸਿੰਘ ਗੋਸਲ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ, ਡਾ. ਦਵਿੰਦਰ ਸ਼ਰਮਾ, ਡਾ. ਗੁਰਕੰਵਲ ਸਿੰਘ, ਪ੍ਰੋਫੈਸਰ ਬਾਵਾ ਸਿੰਘ, ਪ੍ਰਿੰਸੀਪਲ ਸੁੱਚਾ ਸਿੰਘ, ਡਾ. ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਵਿਭਾਗ ਦੇ  ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

ਇਹ ਵੀ ਪੜ੍ਹੋ: ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ’ ਚ ਮਹਿਲਾ ਏਜੰਟ ਗ੍ਰਿਫ਼ਤਾਰ

ਇਹ ਵੀ ਪੜ੍ਹੋ:  ਰਾਕੇਸ਼ ਕੁਮਾਰ ਸਿੰਗਲਾ ਇਸ਼ਤਿਹਾਰੀ ਭਗੌੜਾ ਐਲਾਨਿਆ ਗਿਆ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular