Thursday, June 1, 2023
Homeਪੰਜਾਬ ਨਿਊਜ਼New Central Jail Goindwal Sahib ਜਲਦੀ ਹੀ ਕਾਰਜਸ਼ੀਲ ਹੋਵੇਗੀ : ਰੰਧਾਵਾ

New Central Jail Goindwal Sahib ਜਲਦੀ ਹੀ ਕਾਰਜਸ਼ੀਲ ਹੋਵੇਗੀ : ਰੰਧਾਵਾ

New Central Jail Goindwal Sahib
ਜੇਲਾਂ ਵਿੱਚ ਤੇਲ ਕੰਪਨੀਆਂ ਦੇ ਆਊਟਲੈਟ ਸਥਾਪਨ ਲਈ ਮਨਜ਼ੂਰੀਆਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮੁਹਾਲੀ ਦੀ ਜ਼ਿਲਾ ਜੇਲ ਲਈ ਜ਼ਮੀਨ ਦੀ ਸ਼ਨਾਖਤ ਵਾਸਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਖਿਆ
ਇੰਡੀਆ ਨਿਊਜ਼, ਚੰਡੀਗੜ :
New Central Jail Goindwal Sahib ਗੋਇੰਦਵਾਲ ਸਾਹਿਬ ਵਿਖੇ ਉਸਾਰੀ ਜਾ ਰਹੀ ਨਵੀਂ ਕੇਂਦਰੀ ਜੇਲ ਦਾ ਉਸਾਰੀ ਦਾ ਕੰਮ ਲੱਗਭੱਗ ਮੁਕੰਮਲ ਹੋ ਗਿਆ ਜਿਹੜੀ ਕਿ ਦਸੰਬਰ ਦੇ ਅੱਧ ਵਿੱਚ ਜੇਲ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ। ਦਸੰਬਰ ਵਿੱਚ ਇਹ ਜੇਲ ਕਾਰਜਸ਼ੀਲ ਹੋ ਜਾਵੇਗੀ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜੇਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਸਬੰਧੀ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸੱਦੀ ਉਚ ਪੱਧਰੀ ਮੀਟਿੰਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਆਖੀ।

New Central Jail Goindwal Sahib ਜੇਲਾਂ ਦੀ ਸਮਰੱਥਾ ਨੂੰ ਤਰਕਸੰਗਤ ਕੀਤਾ ਜਾਵੇਗਾ

ਰੰਧਾਵਾ ਜਿਨਾਂ ਕੋਲ ਜੇਲ ਵਿਭਾਗ ਵੀ ਹੈ, ਨੇ ਦੱਸਿਆ ਕਿ ਸੂਬੇ ਦੀਆਂ ਜੇਲਾਂ ਦੀ ਸਮਰੱਥਾ ਨੂੰ ਤਰਕਸੰਗਤ ਕਰਨ ਲਈ ਗੋਇੰਦਵਾਲ ਸਾਹਿਬ ਵਿਖੇ 185 ਕਰੋੜ ਰੁਪਏ ਦੀ ਲਾਗਤ ਨਾਲ 2780 ਕੈਦੀਆਂ ਦੀ ਸਮਰੱਥਾ ਵਾਲੀ ਕੇਂਦਰੀ ਜੇਲ ਉਸਾਰੀ ਗਈ ਹੈ। ਇਸ ਨਾਲ ਸੂਬੇ ਵਿੱਚ ਕੇਂਦਰੀ ਜੇਲਾਂ ਦੀ ਗਿਣਤੀ 10 ਅਤੇ ਕੁੱਲ ਜੇਲਾਂ ਦੀ ਗਿਣਤੀ 26 ਹੋ ਜਾਵੇਗੀ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਮੁਹਾਲੀ ਤੇ ਫਤਹਿਗੜ ਸਾਹਿਬ ਜ਼ਿਲਿਆਂ ਦੇ ਕੈਦੀਆਂ ਨੂੰ ਹੁਣ ਰੋਪੜ ਤੇ ਪਟਿਆਲਾ ਜੇਲ ਭੇਜਣਾ ਪੈਂਦਾ ਹੈ ਜਿਸ ਸਬੰਧੀ ਮੁਹਾਲੀ ਜ਼ਿਲੇ ਵਿੱਚ ਨਵੀਂ ਜੇਲ ਬਣਾਉਣ ਦੀ ਤਜਵੀਜ ਬਣਾਈ ਜਾ ਰਹੀ ਹੈ, ਇਸ ਕੰਮ ਲਈ ਲੋੜੀਂਦੀ ਜਮੀਨ ਦੀ ਸ਼ਨਾਖਤ ਕਰਨ ਦਾ ਕੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸੌਂਪਿਆ ਗਿਆ। ਇਸ ਸਬੰਧੀ ਮੀਟਿੰਗ ਵਿੱਚ ਹੀ ਦੋਵੇਂ ਸਬੰਧਤ ਵਿਭਾਗਾਂ ਦੇ ਇਕ-ਇਕ ਅਫਸਰ ਦੀ ਡਿਊਟੀ ਲਗਾਈ ਗਈ ਹੈ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜੇਲਾਂ ਡੀਕੇ ਤਿਵਾੜੀ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਵਿਵੇਕ ਪ੍ਰਤਾਪ ਸਿੰਘ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਰਾਹੁਲ ਭੰਡਾਰੀ, ਪੁੱਡਾ ਦੇ ਸੀਏ ਵਿਨੇ ਬੁਬਲਾਨੀ, ਏਡੀਜੀਪੀ ਜੇਲਾਂ ਪ੍ਰਵੀਨ ਕੁਮਾਰ ਸਿਨਹਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜਮ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਅੰਦੇਸ਼, ਆਈਜੀ ਜੇਲਾਂ ਰੂਪ ਕੁਮਾਰ ਅਰੋੜਾ, ਡੀਆਈਜੀ ਜੇਲਾਂ ਅਮਨੀਤ ਕੌਂਡਲ, ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular