Sunday, March 26, 2023
Homeਪੰਜਾਬ ਨਿਊਜ਼ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਹ ਕੁਰਸੀ ਨਹੀਂ ਇੱਕ ਵੱਡੀ ਜਿੰਮੇਵਾਰੀ ਹੈ, ਜਿਸਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਉਂਗਾ : ਅਮਨਦੀਪ

ਇੰਡੀਆ ਨਿਊਜ਼, ਚੰਡੀਗੜ੍ਹ (New Chairman of Markfed): ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਸੱਕਤਰ ਅਮਨਦੀਪ ਸਿੰਘ ਮੋਹੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਸਦੇ ਨਾਲ ਹੀ ਵਿਧਾਇਕ ਭੋਲਾ ਗਰੇਵਾਲ, ਵਿਧਾਇਕ ਮਦਨ ਨਾਲ ਬੱਗਾ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂਕੇ, ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਵਿਧਾਇਕ ਗੁਰਪ੍ਰੀਤ ਗੋਗੀ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀਢੋਸ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਇਸਦੇ ਨਾਲ ਭਾਰੀ ਗਿਣਤੀ ਵਿੱਚ ਉਨ੍ਹਾਂ ਦੇ ਸਮਰੱਥਕ ਉਨ੍ਹਾਂ ਦੇ ਦਫ਼ਤਰ ਪਹੁੰਚੋ।

ਇਸ ਮੌਕੇ ਅਮਨਦੀਪ ਮੋਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ੀਪ ਅਤੇ ਮੁੱਖਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ। ਇਹ ਮਹਿਜ਼ ਇੱਕ ਵੱਡੀ ਕੁਰਸੀ ਨਹੀਂ ਇੱਕ ਵੱਡੀ ਜਿੰਮੇਵਾਰੀ ਹੈ, ਜਿਸਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਉਂਗਾ। ਮੈਂ ਕਦੇ ਵੀ ਇਸਨੂੰ ਆਪਣੀ ਕੋਈ ਫੌਕੀ ਸ਼ੌਰਤ ਜਾਂ ਸਿਆਸੀ ਕੱਦ ਵਧਾਊਣ ਲਈ ਨਹੀਂ ਵਰਤ ਸਕਦਾ ਕਿਉਂਕਿ ਇਸ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਭਵਿੱਖ ਜੁੜਿਆ ਹੋਇਆ ਹੈ। ਅਮਨਦੀਪ ਮੋਹੀ ਨੇ ਕਿਹਾ ਕਿ, ਮੇਰਾ ਇਕੋ ਟੀਚਾ ਹੈ ਕਿ ਮੈਂ ਮਾਰਕਫੈੱਡ ਦੇ ਮੁਨਾਫ਼ੇ ਹੋਰ ਵੀ ਵੱਧ ਵਧਾ ਸਕਾਂ l

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 29 ਸਤੰਬਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular