Tuesday, November 29, 2022
Homeਪੰਜਾਬ ਨਿਊਜ਼ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਣ ਗਾਰਡ 10,000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੰਡੀਆ ਨਿਊਜ਼, ਚੰਡੀਗੜ (Officer caught taking bribe): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ  ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਕਰਦਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ:  ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕੇ ਕਰੇਗੀ ਮੁੜ ਸੁਰਜੀਤ : ਏਡੀਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular