Friday, June 2, 2023
Homeਪੰਜਾਬ ਨਿਊਜ਼Pankofed Chairman ਦਾ ਅਹੁਦਾ ਅਵਤਾਰ ਸਿੰਘ ਨੇ ਸੰਭਾਲਿਆ

Pankofed Chairman ਦਾ ਅਹੁਦਾ ਅਵਤਾਰ ਸਿੰਘ ਨੇ ਸੰਭਾਲਿਆ

Pankofed Chairman
ਇੰਡੀਆ ਨਿਊਜ਼, ਚੰਡੀਗੜ੍ਹ:
Pankofed Chairman ਅਵਤਾਰ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਉਪ ਮੁੱਖ ਮੰਤਰੀ ਰੰਧਾਵਾ ਨੇ ਨਵ-ਨਿਯੁਕਤ ਚੇਅਰਮੈਨ ਅਵਤਾਰ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਇਹ ਅਦਾਰਾ ਸਹਿਕਾਰਤਾ ਵਿਭਾਗ ਦੀਆਂ ਲੋਕ ਪੱਖੀ ਖ਼ਾਸ ਕਰਕੇ ਕਿਸਾਨ ਪੱਖੀ ਪਹਿਲਕਦਮੀਆਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਗੇ।

Pankofed Chairman ਅਵਤਾਰ ਸਿੰਘ ਨੇ ਧੰਨਵਾਦ ਕੀਤਾ

ਅਵਤਾਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਵਚਨਬੱਧਤਾ ਨਾਲ ਨਿਭਾਉਣਗੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਦਵਿੰਦਰ ਸਿੰਘ ਘੁਬਾਇਆ ਵੀ ਹਾਜ਼ਰ ਸਨ।
SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular