Tuesday, October 4, 2022
Homeਪੰਜਾਬ ਨਿਊਜ਼ਡੀਜੀਪੀ ਪੰਜਾਬ ਨੇ ਪੁਲਿਸ ਹੈੱਡਕੁਆਰਟਰ ਵਿਖੇ ਟੀਕ ਦਾ ਬੂਟਾ ਲਗਾਇਆ

ਡੀਜੀਪੀ ਪੰਜਾਬ ਨੇ ਪੁਲਿਸ ਹੈੱਡਕੁਆਰਟਰ ਵਿਖੇ ਟੀਕ ਦਾ ਬੂਟਾ ਲਗਾਇਆ

  •  ਪੰਜਾਬ ਪੁਲਿਸ ਸੂਬੇ ਭਰ ਵਿੱਚ 31000 ਤੋਂ ਵੱਧ ਪੌਦੇ ਲਗਾਏਗੀ: ਡੀਜੀਪੀ ਗੌਰਵ ਯਾਦਵ 

ਇੰਡੀਆ ਨਿਊਜ਼ , ਚੰਡੀਗੜ੍ਹ (Plantation drive By Punjab Police): ਵਣ ਮਹੋਤਸਵ 2022 ਦੇ ਜਸ਼ਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਗਵਾਨ (ਟੀਕ) ਦਾ ਬੂਟਾ ਲਗਾਇਆ। ਹੈੱਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਵਣ ਮਹੋਤਸਵ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਸ਼ੁਰੂ ਕੀਤੀ ਇਸ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਮੌਲਸਰੀ, ਅਮਲਤਾਸ, ਟੀਕ, ਟਰਮੀਨਲੀਆ, ਅਰਜੁਨਾ ਆਦਿ ਸਮੇਤ ਵੱਖ-ਵੱਖ ਕਿਸਮਾਂ ਦੇ ਲਗਭਗ 31000 ਪੌਦੇ ਲਗਾਏ ਜਾਣਗੇ। ਇਹ ਪੌਦੇ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਹਨ।

ਪੌਦਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਹਦਾਇਤ

Img 20220725 Wa0009
Plantation Drive By Punjab Police

ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਰੁੱਖਾਂ ਅਤੇ ਪੌਦਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਭਲਾਈ ਵਿੰਗ ਦੇ ਏਡੀਜੀਪੀ ਅਰਪਿਤ ਸ਼ੁਕਲਾ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ਜੋ ਕਿ ਹਰੇ-ਭਰੇ ਵਾਤਾਵਰਣ ਲਈ ਬਹੁਤ ਵੱਡਾ ਯੋਗਦਾਨ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਪੌਦੇ ਲਗਾ ਕੇ ਡੀਜੀਪੀ ਨਾਲ ਇਸ ਮੁਹਿੰਮ ਵਿੱਚ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਪਾਕਿਸਤਾਨੀ ਡਰੋਨ ਨੇ ਕੀਤੀ ਘੁਸਪੈਠ ਦੀ ਕੋਸ਼ਿਸ਼

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular