Saturday, August 20, 2022
Homeਪੰਜਾਬ ਨਿਊਜ਼600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ...

600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ

  • ਲੁਧਿਆਣਾ ਪ੍ਰਸ਼ਾਸਨ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਇੰਡੀਆ ਨਿਊਜ਼ PUNJAB NEWS: ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ। ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਹੇਠ  ਸਥਾਨਕ ਜੀ.ਐਚ.ਜੀ. ਖਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਵਿਖੇ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ 600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ।

 

ਵਿਧਾਇਕ  ਹਾਕਮ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਾ ਮੁਕਤ ਜ਼ਿਲ੍ਹੇ ਦੀ ਸਿਰਜਣਾ ਕਰਦਿਆਂ, ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਉਪਰਾਲੇ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਕਰਨਾ ਕਿਸੇ ਵੀ ਮਨੁੱਖ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਨਿਰਭਰਤਾ ਪਰਿਵਾਰ ਲਈ ਤਬਾਹੀ ਮਚਾਉਂਦੀ ਹੈ ਅਤੇ ਸਭ ਨੂੰ ਬਰਬਾਦ ਕਰ ਦਿੰਦੀ ਹੈ। ਵਿਧਾਇਕ ਨੇ ਇਹ ਵੀ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਅੰਦਰੋਂ ਆਉਂਦੀ ਹੈ ਅਤੇ ਇਸ ਲਈ ਪਰਿਵਾਰ ਦਾ ਸਹਿਯੋਗ ਜ਼ਰੂਰੀ ਹੈ।

 

ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ

 

Pledge To Wage War On Drugs, Appeal To Collective Action, Creation Of Drug Free District
Pledge To Wage War On Drugs, Appeal To Collective Action, Creation Of Drug Free District

ਐਸ.ਡੀ.ਐਮ. ਰਾਏਕੋਟ ਸਬ-ਡਵੀਜ਼ਨ ਗੁਰਬੀਰ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ‘ਤੇ ਨਕੇਲ ਕੱਸਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਦਿਆਂ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

 

ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਘਾਤਕ ਸਮੱਸਿਆ ਨੂੰ ਖਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਬੁਲਾਰਿਆਂ, ਸਰੋਤਿਆਂ ਅਤੇ ਕਾਲਜ ਸਟਾਫ ਦਾ ਧੰਨਵਾਦ ਵੀ ਕੀਤਾ।

 

Pledge To Wage War On Drugs, Appeal To Collective Action, Creation Of Drug Free District
Pledge To Wage War On Drugs, Appeal To Collective Action, Creation Of Drug Free District

ਆਪਣੇ ਸੰਬੋਧਨ ਦੌਰਾਨ ਜੀ.ਐੱਚ.ਜੀ. ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਮੁੱਖ ਧਾਰਾ ਵਿੱਚ ਆਏ ਪੀੜਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 

ਡਾ. ਗੁਰਪ੍ਰਤਾਪ ਸਿੰਘ ਨੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦਿੱਤੀ। ਜਿਸ ਰਾਹੀਂ ਨਸ਼ਿਆਂ ਦੀਆਂ ਕਿਸਮਾਂ, ਉਨ੍ਹਾਂ ਦੇ ਵਿਕਾਰ ਅਤੇ ਸਾਵਧਾਨੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਅਫੀਮ ਦੀ ਲਤ ਅਤੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਇਸ ਸਮੱਸਿਆ ਨਾਲ ਨਜਿੱਠਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਜਨ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਅਤੇ ਮੁੜ ਵਸੇਬਾ ਕੇਂਦਰਾਂ ਤੱਕ ਆਸਾਨ ਪਹੁੰਚ ਹੋਣੀ ਚਾਹੀਦੀ ਹੈ।

 

ਉਪਰੰਤ ਰਾਏਕੋਟ ਪਬਲਿਕ ਸਕੂਲ ਰਾਏਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੱਤਾ ਜਦਕਿ ਸਾਂਝ ਕੇਂਦਰ ਸਦਰ ਅਤੇ ਦਾਖਾ ਦੇ ਇੰਚਾਰਜ ਏ.ਐਸ.ਆਈ. ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਜਵਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।

 

ਇਹ ਵੀ ਪੜੋ : ਸਕੂਲ ‘ਚ ਡਿੱਗਿਆ ਕਈਂ ਸੌ ਸਾਲ ਪੁਰਾਣਾ ਪਿੱਪਲ ਦਾ ਦਰੱਖਤ, ਇੱਕ ਦੀ ਮੌਤ

ਇਹ ਵੀ ਪੜੋ : ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਲਈ 10.73 ਕਰੋੜ ਰੁਪਏ ਮੰਜੂਰ

ਇਹ ਵੀ ਪੜੋ : ਸਕੂਲ ‘ਚ ਡਿੱਗਿਆ ਕਈਂ ਸੌ ਸਾਲ ਪੁਰਾਣਾ ਪਿੱਪਲ ਦਾ ਦਰੱਖਤ, ਇੱਕ ਦੀ ਮੌਤ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular