Tuesday, August 9, 2022
Homeਪੰਜਾਬ ਨਿਊਜ਼ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਬਰਾਮਦ ਕੀਤੀ : ਆਈਜੀਪੀ

ਪੁਲਿਸ ਨੇ ਇੱਕ ਹਫ਼ਤੇ ਵਿੱਚ 155 ਕਿਲੋ ਹੈਰੋਇਨ ਬਰਾਮਦ ਕੀਤੀ : ਆਈਜੀਪੀ

  •  ਨਸ਼ਾ ਵਿਰੋਧੀ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ 
ਇੰਡੀਆ ਨਿਊਜ਼, ਚੰਡੀਗੜ੍ਹ (Police action against drug Smugglers): ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੋ ਅੰਤਰ-ਰਾਜੀ ਅਪਰੇਸ਼ਨਾਂ ਦੌਰਾਨ ਗੁਜਰਾਤ ਅਤੇ ਮਹਾਰਾਸ਼ਟਰ ਦੋਵਾਂ ਸੂਬਿਆਂ ‘ਚੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਦੋ ਬਰਾਮਦਗੀਆਂ ਤੋਂ ਇਲਾਵਾ ਸੂਬੇ ‘ਚੋਂ ਪਿਛਲੇ ਹਫ਼ਤੇ 7.89 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 155.39 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

12 ਅਤੇ 15 ਜੁਲਾਈ ਨੂੰ ਮਿਲੀ ਵੱਡੀ ਕਾਮਯਾਬੀ

ਜ਼ਿਕਰਯੋਗ ਹੈ ਕਿ 12 ਜੁਲਾਈ ਨੂੰ ਏਟੀਐਸ. ਗੁਜਰਾਤ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦਕਿ 15 ਜੁਲਾਈ ਨੂੰ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ‘ਤੇ ਕੰਟੇਨਰ ‘ਚੋਂ 72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।

ਹਫ਼ਤਾਵਾਰੀ ਪ੍ਰੈਸ ਕਾਨਫਰੰਸ ‘ ਚ ਦਿੱਤੀ ਜਾਣਕਾਰੀ

ਨਸ਼ਿਆਂ ਦੀ ਬਰਾਮਦਗੀ ਸਬੰਧੀ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 34 ਵਪਾਰਕ ਐਫਆਈਆਰਜ਼ ਸਮੇਤ 453 ਐਫਆਈਆਰਜ਼ ਦਰਜ ਕਰਕੇ 565 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਚਲਾ ਕੇ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ 16.29 ਲੱਖ ਰੁਪਏ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।

ਫੌਜ ਦੀ ਵਰਦੀ ਵਿੱਚ ਨਸ਼ਾ ਵੇਚਦਾ ਤਸਕਰ ਕਾਬੂ

ਆਈਜੀਪੀ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਨਸ਼ਾ ਤਸਕਰੀ ਦਾ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰ ਰੋਹਿਤ ਸਾਹੀ ਉਰਫ਼ ਗੋਲਡੀ ਵਾਸੀ ਅਮਰਗੜ੍ਹ ਫੌਜ ਦੀ ਵਰਦੀ ਵਿੱਚ ਹੈਰੋਇਨ ਵੇਚਦਾ ਪਾਇਆ ਗਿਆ। ਪੁਲਿਸ ਨੇ ਉਸ ਦੀ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular