Saturday, May 28, 2022
Homeਪੰਜਾਬ ਨਿਊਜ਼3 ਪਿਸਤੌਲ, ਗੋਲੀ ਸਿੱਕੇ ਸਮੇਤ ਗਿ੍ਰਫਤਾਰ Police foiled an attempt at target...

3 ਪਿਸਤੌਲ, ਗੋਲੀ ਸਿੱਕੇ ਸਮੇਤ ਗਿ੍ਰਫਤਾਰ Police foiled an attempt at target killing

Police foiled an attempt at target killing
ਇੰਡੀਆ ਨਿਊਜ਼, ਚੰਡੀਗੜ/ਐਸਏਐਸ ਨਗਰ:
Police foiled an attempt at target killing ਮਿਥ ਕੇ ਕਤਲ ਕਰਨ (ਟਾਰਗੇਟ ਕਿਲਿੰਗ) ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਸ ਨੇ ਖਰੜ ਦੇ ਨਡਿਆਲਾ ਚੌਕ ਤੋਂ ਇਕ ਮੁਲਜ਼ਮ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਉਰਫ ਗੁਰੀ ਸ਼ੇਰਾ ਵਾਸੀ ਪਿੰਡ ਸਿੰਧਵਾਂ ਜਿਲਾ ਫਤਿਹਗੜ ਸਾਹਿਬ ਵਜੋਂ ਹੋਈ ਹੈ। ਅਪਰਾਧਿਕ ਪਿਛੋਕੜ ਵਾਲੇ ਗੁਰੀ ਸ਼ੇਰਾ ਖਿਲਾਫ ਸੂਬੇ ਵਿੱਚ ਜ਼ਬਰਨ ਵਸੂਲੀ, ਅਸਲਾ ਐਕਟ, ਸਨੈਚਿੰਗ, ਡਕੈਤੀ ਸਮੇਤ ਛੇ ਵੱਖ ਵੱਖ ਕੇਸ ਦਰਜ ਹਨ। ਪੁਲਿਸ ਨੇ ਉਕਤ ਦੋਸ਼ੀ ਕੋਲੋਂ 10 ਕਾਰਤੂਸ ਸਮੇਤ ਦੋ .30 ਕੈਲੀਬਰ ਪਿਸਤੌਲ ਅਤੇ ਇੱਕ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤਾ ਹੈ।

ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਹਥਿਆਰ ਮੰਗਵਾਉਂਦਾ ਸੀ Police foiled an attempt at target killing

ਡੀਆਈਜੀ ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਹਥਿਆਰ ਅਤੇ ਗੋਲੀ ਸਿੱਕਾ ਮੰਗਵਾਉਂਦਾ ਸੀ ਅਤੇ ਉਸ ਨੂੰ ਯੂਰਪੀ ਆਧਾਰਿਤ ਹੈਂਡਲਰ ਵੱਲੋਂ ਪੰਜਾਬ ਦੇ ਇੱਕ ਅਹਿਮ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਹਥਿਆਰ/ਗੋਲੀ ਸਿੱਕਾ ਅਤੇ ਲੌਜਿਸਟਿਕ ਸਹਾਇਤਾ ਖਰੀਦਣ ਲਈ 1.50 ਲੱਖ ਰੁਪਏ ਦਿੱਤੇ ਗਏ ਸਨ । ਇਹ ਵੀ ਕਬੂਲਿਆ ਕਿ ਉਹ ਇਹ ਹਥਿਆਰ ਪੰਜਾਬ ਵਿੱਚ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਵੀ ਪਹੁੰਚਾਉਂਦੇ ਸਨ।

ਪੁੱਛਗਿੱਛ ਕੀਤੀ ਜਾ ਰਹੀ : ਡੀਆਈਜੀ Police foiled an attempt at target killing

ਡੀਆਈਜੀ ਨੇ ਕਿਹਾ ਕਿ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੁਰੀ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੌਨੀ ਨੂੰ ਵੀ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ। Police foiled an attempt at target killing
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular