Friday, June 2, 2023
Homeਪੰਜਾਬ ਨਿਊਜ਼ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਮਾਰਿਆ ਥੱਪੜ, ਜਾਣੋ ਕੀ ਹੈ ਮਾਮਲਾ

ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਮਾਰਿਆ ਥੱਪੜ, ਜਾਣੋ ਕੀ ਹੈ ਮਾਮਲਾ

Policeman Slaps Woman : ਬਟਾਲਾ ‘ਚ ਕਿਸਾਨ ਤੇ ਪੁਲਿਸ ਮੁਲਾਜ਼ਮ ਆਹਮੋ-ਸਾਹਮਣੇ ਹੋ ਗਏ। ਇੱਥੋਂ ਤੱਕ ਕਿ ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਥੱਪੜ ਵੀ ਮਾਰ ਦਿੱਤਾ। ਇਲਜ਼ਾਮ ਹੈ ਕਿ ਉਸ ਨੇ ਕਿਸਾਨ ਆਗੂਆਂ ਦੀਆਂ ਪੱਗਾਂ ਲਾਹ ਦਿੱਤੀਆਂ ਅਤੇ ਉਨ੍ਹਾਂ ਨੂੰ ਦੂਰ ਤੱਕ ਘਸੀਟਦਾ ਲੈ ਗਿਆ, ਜੋ ਸੀਸੀਟੀਵੀ ਵਿੱਚ ਕੈਦ ਹੋ ਗਿਆ। ਫੁਟੇਜ ਵੀ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਕਿਸਾਨ ਜੱਥੇਬੰਦੀ ਦਾ ਕਹਿਣਾ ਹੈ ਕਿ ਅੱਜ ਦੁਪਹਿਰ 1 ਵਜੇ ਰੇਲਾਂ ਰੋਕ ਦਿੱਤੀਆਂ ਜਾਣਗੀਆਂ।

ਜਾਣਕਾਰੀ ਅਨੁਸਾਰ ਦਿੱਲੀ ਕਟੜਾ ਨੈਸ਼ਨਲ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ ਲਈ ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਥਾਣੇਵਾਲ ਵਿੱਚ ਸ਼ੁਰੂ ਕੀਤੇ ਗਏ ਕੰਮ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰੋਕ ਦਿੱਤਾ ਗਿਆ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਦੇ ਧਰਨੇ ਕਾਰਨ ਜਦੋਂ ਸਥਿਤੀ ਤਣਾਅਪੂਰਨ ਹੋ ਗਈ ਤਾਂ ਡੀ.ਐਸ.ਪੀ. ਅਤੇ ਸਬੰਧਤ ਥਾਣੇ ਦੀ ਪੁਲੀਸ ਵੀ ਵੱਡੀ ਗਿਣਤੀ ਵਿੱਚ ਪੁੱਜ ਗਈ। ਐਸ.ਡੀ.ਐਮ ਗੁਰਦਾਸਪੁਰ ਨੇ ਧਰਨਾਕਾਰੀ ਕਿਸਾਨਾਂ ਨੂੰ ਦੱਸਿਆ ਕਿ ਜਿਸ ਕਿਸਾਨ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਸ ਨੂੰ ਮੁਆਵਜ਼ੇ ਦੇ ਪੈਸੇ ਦਿੱਤੇ ਗਏ ਹਨ ਅਤੇ ਕਿਸਾਨ ਨੇ ਜ਼ਮੀਨ ਐਕੁਆਇਰ ਕਰਨ ਲਈ ਲਿਖਤੀ ਸਹਿਮਤੀ ਦੇ ਦਿੱਤੀ ਹੈ। ਪਰ ਇਸ ਦੇ ਬਾਵਜੂਦ ਇਸ ਕੰਮ ਨੂੰ ਜ਼ਬਰਦਸਤੀ ਰੋਕਣਾ ਗਲਤ ਹੈ।

ਪਰ ਕਿਸਾਨ ਆਗੂਆਂ ਨੇ ਕਿਹਾ ਕਿ ਕੁਝ ਕੁ ਕਿਸਾਨਾਂ ਨੂੰ ਹੀ ਮੁਆਵਜ਼ੇ ਦੇ ਪੈਸੇ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਆਵਜ਼ਾ ਸਹੀ ਢੰਗ ਨਾਲ ਨਹੀਂ ਦਿੱਤਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਥਾਣੇਵਾਲ ਵਿੱਚ ਦਿੱਲੀ ਕਟੜਾ ਨੈਸ਼ਨਲ ਹਾਈਵੇਅ ਲਈ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਇੱਥੇ ਪੁੱਜ ਕੇ ਧਰਨਾ ਦਿੱਤਾ।

ਪ੍ਰਸ਼ਾਸਨ ਨੇ ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਸਹੀ ਵਾਰਡਬੰਦੀ ਨਹੀਂ ਕੀਤੀ ਅਤੇ ਨਾ ਹੀ ਸਾਰੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਨੂੰ ਪੈਸੇ ਨਹੀਂ ਮਿਲਦੇ, ਉਹ ਕੰਮ ਸ਼ੁਰੂ ਨਹੀਂ ਹੋਣ ਦੇਣਗੇ। ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਥਾਣੇਵਾਲ ਵਿੱਚ ਦਿੱਲੀ-ਕਟੜਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਕਿਸਾਨਾਂ ਨੇ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਕੰਮ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ।

Also Read : ਪੰਜਾਬ ‘ਚ 15 ਪਰਿਵਾਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ

Also Read : ਪੰਜਾਬ ‘ਚ ਅਗਵਾ ਹੋਈ ਕੁੜੀ ਦੀ ਲਾਸ਼ ਮਿਲੀ, “ਮਾਂ” ਨਿਕਲੀ ਕਾਤਲ

Also Read : ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ, ਔਰਤ ਸਮੇਤ 3 ਦੋਸ਼ੀ ਗ੍ਰਿਫਤਾਰ

Connect With Us : Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular