Monday, March 27, 2023
Homeਪੰਜਾਬ ਨਿਊਜ਼ਦੀਵਾਲੀ ‘ਤੇ ਇਸ ਵਾਰ ਪੰਜਾਬ ‘ਚ ਪ੍ਰਦੂਸਣ ਦਾ ਪੱਧਰ ਘਟਿਆ: ਮੀਤ ਹੇਅਰ 

ਦੀਵਾਲੀ ‘ਤੇ ਇਸ ਵਾਰ ਪੰਜਾਬ ‘ਚ ਪ੍ਰਦੂਸਣ ਦਾ ਪੱਧਰ ਘਟਿਆ: ਮੀਤ ਹੇਅਰ 

ਇੰਡੀਆ ਨਿਊਜ਼, ਚੰਡੀਗੜ (Pollution in Punjab during Diwali) : ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫੀ ਸੁਧਾਰ ਹੋਇਆ ਹੈ।

ਮੰਤਰੀ ਨੇ ਇਹ ਵੇਰਵੇ ਪੇਸ਼ ਕੀਤੇ

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਅਤੇ 2020 ਵਿੱਚ ਕੋਈ ਵੀ ਸਹਿਰ AQI ਦੀ ਦਰਮਿਆਨੀ ਸ੍ਰੇਣੀ ਵਿੱਚ ਨਹੀਂ ਰਿਹਾ ਜਦੋਂ ਕਿ ਇਸ ਸਾਲ 2 ਸਹਿਰ (ਖੰਨਾ ਅਤੇ ਮੰਡੀ ਗੋਬਿੰਦਗੜ) AQI  ਦੀ ਦਰਮਿਆਨੀ ਸ੍ਰੇਣੀ ਵਿੱਚ ਰਹੇ ਹਨ। ਉਨਾਂ ਕਿਹਾ ਕਿ ਜੇ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਪੰਜਾਬ ਦੇ ਵੱਡੇ 6 ਸਹਿਰਾਂ ਵਿੱਚ ਪਿਛਲੇ ਸਾਲ ਦੀਵਾਲੀ ਦੇ ਦਿਨਾਂ (2020 ਅਤੇ 2021) ਦੇ ਮੁਕਾਬਲੇ ਇਸ ਸਾਲ ਦੀਵਾਲੀ (2022) ਦੌਰਾਨ AQI ਵਿੱਚ ਵੱਡੀ ਕਮੀ ਵੇਖਣ ਨੂੰ ਮਿਲੀ ਹੈ। ਉਨਾਂ ਅੱਗੇ ਦੱਸਿਆ ਕਿ ਦੀਵਾਲੀ ਮੌਕੇ ਪੰਜਾਬ ਦਾ ਔਸਤ AQI 2021 ਵਿੱਚ 268 (ਖਰਾਬ) ਅਤੇ 2020 ਵਿੱਚ 328 (ਬਹੁਤ ਖਰਾਬ)  ਦੇ ਮੁਕਾਬਲੇ ਇਸ ਸਾਲ 224 (ਖਰਾਬ) ਸੀ।

ਅੰਮਿ੍ਰਤਸਰ ਵਿਖੇ AQI 262 ਦਰਜ ਕੀਤਾ ਗਿਆ

ਉਨਾਂ ਦੱਸਿਆ ਕਿ ਇਸ ਸਾਲ ਅੰਮਿ੍ਰਤਸਰ ਵਿਖੇ AQI ਸ੍ਰੇਣੀ 262 ਨਾਲ ਵੱਧ ਤੋਂ ਵੱਧ AQI ਦਰਜ ਕੀਤਾ ਗਿਆ। ਹਾਲਾਂਕਿ ਪਿਛਲੇ ਸਾਲ ਵੱਧ ਤੋਂ ਵੱਧ AQI 327 (ਬਹੁਤ ਖਰਾਬ) ਜਲੰਧਰ ਵਿੱਚ ਦਰਜ ਕੀਤਾ ਗਿਆ ਸੀ l 2020 ਵਿੱਚ ਵੱਧ ਤੋਂ ਵੱਧ AQI 386 (ਬਹੁਤ ਖਰਾਬ) ਅੰਮਿ੍ਰਤਸਰ ਵਿੱਚ ਦੇਖਿਆ ਗਿਆ ਸੀ।
SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular