Saturday, August 13, 2022
Homeਪੰਜਾਬ ਨਿਊਜ਼ਸੰਭਵ ਮੰਗਾਂ ਹੱਲ ਕਰਨ ਦਾ ਬਿਜਲੀ ਮੰਤਰੀ ਨੇ ਦਿੱਤਾ ਭਰੋਸਾ

ਸੰਭਵ ਮੰਗਾਂ ਹੱਲ ਕਰਨ ਦਾ ਬਿਜਲੀ ਮੰਤਰੀ ਨੇ ਦਿੱਤਾ ਭਰੋਸਾ

ਇੰਡੀਆ ਨਿਊਜ਼, ਚੰਡੀਗੜ੍ਹ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਸੰਭਵ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਮੰਗਾਂ ਉੱਤੇ ਹਮਦਰਦੀ ਰੱਖਦੀ ਹੋਈ ਇਨ੍ਹਾਂ ਦੇ ਹੱਲ ਲਈ ਸਕਰਾਤਮਕ ਰਵੱਈਆ ਰੱਖਦੀ ਹੈ।

ਪੰਜਾਬ ਸਰਕਾਰ ਔਕੜਾਂ ਦੇ ਹੱਲ ਲਈ ਵਚਨਬੱਧ

ਪੰਜਾਬ ਸਰਕਾਰ ਹਰ ਸੂਬਾ ਵਾਸੀ ਨੂੰ ਦਰਪੇਸ਼ ਔਕੜਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਉੱਤੇ ਵੀ ਉਸਾਰੂ ਸੋਚ ਰੱਖਦੀ ਹੋਈ ਇਨ੍ਹਾਂ ਦਾ ਸੰਭਵ ਹੱਲ ਕੱਢੇਗੀ। ਬਿਜਲੀ ਮੰਤਰੀ ਨਾਲ ਮੀਟਿੰਗਾਂ ਕਰਨ ਵਾਲੀਆਂ ਜਥੇਬੰਦੀਆਂ ਵਿੱਚ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਅਪ੍ਰੈਂਟਿੰਸ ਲਾਈਨਮੈਨ ਯੂਨੀਅਨ ਪੰਜਾਬ ਅਤੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਪਾਵਰਕਾਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਇੰਜਨੀਅਰ ਆਈਪੀਐਸ ਗਰੇਵਾਲ ਤੇ ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਵੀ ਹਾਜ਼ਰ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular