Monday, March 27, 2023
Homeਪੰਜਾਬ ਨਿਊਜ਼ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ...

ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ PRECINCTS OF GOBINDGARH FORT

HOLDS DINNER FOR THE VISITING DELEGATES IN THE PRECINCTS OF GOBINDGARH FORT: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਸਮਾਜ ਸੇਵਾ ਲਈ ਖੂਨਦਾਨ ਜਰੂਰ ਕਰੋ – ਐਸ.ਐਮ.ਐਸ ਸੰਧੂ


ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ ‘ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular