- ਸੂਬੇ ਵਿੱਚ 30 ਮਈ ਤੋਂ 15 ਜੂਨ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ
ਇੰਡੀਆ ਨਿਊਜ਼ ਚੰਡੀਗੜ੍ਹ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕੇਂਦਰ ਸਰਕਾਰ ਦੇ 8 ਸਾਲ ਪੂਰੇ ਹੋਣ ‘ਤੇ ਸੂਬਾ ਭਾਜਪਾ ਵੱਲੋਂ ਪੰਜਾਬ ਭਰ ‘ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਭਾਜਪਾ ਹੈੱਡਕੁਆਰਟਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸ਼ਰਮਾ ਨੇ ਕਿਹਾ ਕਿ 30 ਮਈ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ਜਾ ਰਹੇ ਹਨ।
31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ
ਇਹ 8 ਸਾਲ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਗਰੀਬ, ਸ਼ੋਸ਼ਿਤ, ਵੰਚਿਤ, ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੀ ਬਿਹਤਰੀ ਅਤੇ ਉਨਤੀ ਲਈ ਸਮਰਪਿਤ ਕੀਤੇ ਹਨ।
ਇਨ੍ਹਾਂ 8 ਸਾਲਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਹਿੱਤ ਅਤੇ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਵਿੱਚ 30 ਮਈ ਤੋਂ 15 ਜੂਨ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।
ਸ਼ਰਮਾ ਨੇ ਕਿਹਾ ਕਿ 29 ਮਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਿੱਲੀ ਤੋਂ ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਕਰਨਗੇ।
ਜਦਕਿ 31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 9.45 ਵਜੇ 10.45 ਵਜੇ ਤੱਕ ਵਰਚੁਅਲ ਰੈਲੀ ਰਾਹੀਂ ਦੇਸ਼ ਦੀ ਜਨਤਾ ਨੂੰ ਸੰਬੋਧਨ ਕਰਨਗੇ ਅਤੇ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ।
ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ
ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ
ਸਾਡੇ ਨਾਲ ਜੁੜੋ : Twitter Facebook youtube