Monday, June 27, 2022
Homeਪੰਜਾਬ ਨਿਊਜ਼ਸਾਡੀ ਫੋਰਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ: ਫਾਰੂਕੀ

ਸਾਡੀ ਫੋਰਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ: ਫਾਰੂਕੀ

ਏਡੀਜੀਪੀ ਫਾਰੂਕੀ ਨੇ ਲੁਧਿਆਣਾ ਸਟੇਸ਼ਨ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ

ਦਿਨੇਸ਼ ਮੌਦਗਿਲ, Punjab News (Protest Against Agniveer Yojna in Punjab): ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ‘ਚ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਹੋਈ ਭੰਨਤੋੜ ਤੋਂ ਬਾਅਦ ਪੁਲਸ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਰੇਲਵੇ ਪੁਲਿਸ ਪੰਜਾਬ ਦੇ ਏਡੀਜੀਪੀ ਐਮਐਫ ਫਾਰੂਕੀ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜੁਆਇੰਟ ਸੀਪੀ ਸੌਮਿਆ ਮਿਸ਼ਰਾ, ਡੀਐਸਪੀ (ਰੇਲਵੇ) ਬਲਰਾਮ ਰਾਣਾ, ਆਰਪੀਐਫ ਦੇ ਚੌਕੀ ਕਮਾਂਡਰ ਸ਼ੈਲੇਸ਼ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਰੇਲਵੇ ਪੁਲਿਸ ਦੇ ਨਾਲ ਆਰਪੀਐਫ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।

ਸ਼ਨੀਵਾਰ ਸਵੇਰੇ ਰੇਲਵੇ ਸਟੇਸ਼ਨ ‘ਤੇ ਹੋਈ ਤੋੜ ਫੋੜ

C24Ad559 187C 4940 Ac64 550D5D2F6A00 1
Protest Against Agniveer Yojna In Punjab

 

ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ 70-80 ਨੌਜਵਾਨਾਂ ਦੀ ਭੀੜ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਦਾਖਲ ਹੋ ਗਈ ਸੀ। ਮੂੰਹ ਢਕੇ ਹੋਏ ਇਹ ਨੌਜਵਾਨ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ‘ਤੇ ਭੰਨਤੋੜ ਕੀਤੀ ਅਤੇ ਰੋਲਿੰਗ ਹੱਟ ਨੂੰ ਵੀ ਅੱਗ ਲਗਾ ਦਿੱਤੀ। ਇੰਨਾ ਹੀ ਨਹੀਂ ਲੋਕਾਂ ਨੇ ਪੁਲਸ ‘ਤੇ ਪਥਰਾਅ ਵੀ ਕੀਤਾ ਅਤੇ ਭੱਜ ਗਏ। ਬਾਅਦ ‘ਚ ਪੁਲਿਸ ਨੇ ਇਨ੍ਹਾਂ ‘ਚੋਂ 6 ਲੋਕਾਂ ਨੂੰ ਫੜ ਲਿਆ। ਉਨ੍ਹਾਂ ਖ਼ਿਲਾਫ਼ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਜਾਰੀ

5567E2Db Cc33 4B39 Be07 5F9F51B3Fa2F
Protest Against Agniveer Yojna In Punjab

ਐਤਵਾਰ ਨੂੰ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਡੀਜੀਪੀਐਮਐਫ ਫਾਰੂਕੀ ਨੇ ਕਿਹਾ ਕਿ ਇਹ ਨੌਜਵਾਨ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਸਨ। ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਜਾਰੀ ਹੈ। ਇਹ ਲੋਕ ਪ੍ਰਦਰਸ਼ਨ ਕਰਨ ਲਈ ਲੁਧਿਆਣਾ ਸਟੇਸ਼ਨ ਕਿਵੇਂ ਪਹੁੰਚੇ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਆਰਪੀਐਫ ਵੀ ਤੈਨਾਤ

ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਆਰਪੀਐਫ ਨਾਲ ਵੀ ਤਾਲਮੇਲ ਰੱਖਿਆ ਜਾਂਦਾ ਹੈ। ਰੇਲਵੇ ਸਟੇਸ਼ਨ ਦੇ ਚੋਰ ਰਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਟਰੈਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਅਸੀਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹਾਂ। ਡੀਜੀਪੀ ਨੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 ਅਤੇ 2 ਦਾ ਵੀ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨੌਜਵਾਨਾਂ ਵੱਲੋਂ ਭੰਨਤੋੜ ਕਰਨ ਵਾਲੀਆਂ ਥਾਵਾਂ ਦਾ ਵੀ ਦੌਰਾ ਕੀਤਾ ਅਤੇ ਇਸ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ।

ਫਾਰੂਕੀ ਨੇ ਰੇਲਵੇ ਸਟੇਸ਼ਨ ਨੂੰ ਆਉਣ-ਜਾਣ ਵਾਲੇ ਸਾਰੇ ਰਸਤਿਆਂ ਦਾ ਮੁਆਇਨਾ ਵੀ ਕੀਤਾ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਦੀਆਂ ਸੜਕਾਂ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਨੇ ਸੁਰੱਖਿਆ ਲਈ ਇਨ੍ਹਾਂ ਰਸਤਿਆਂ ‘ਤੇ ਕੁਝ ਬਦਲਾਅ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਖਾਲੀ ਪਈਆਂ ਥਾਵਾਂ ‘ਤੇ ਫੋਰਸ ਤਾਇਨਾਤ ਕਰਕੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਆਰੋਪੀ ਕੇਕੜੇ ਨਾਲ ਜੇਲ ਵਿੱਚ ਕੁੱਟਮਾਰ, ਪੁਲਿਸ ਨੇ ਜੇਲ ਬਦਲੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular