Monday, March 27, 2023
Homeਪੰਜਾਬ ਨਿਊਜ਼ਪੀ.ਐਸ.ਪੀ.ਸੀ.ਐਲ ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ਨੂੰ ਮਿਲਿਆ ਸਨਮਾਨ (PSPCL...

ਪੀ.ਐਸ.ਪੀ.ਸੀ.ਐਲ ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ਨੂੰ ਮਿਲਿਆ ਸਨਮਾਨ (PSPCL AWARDED AS TOP PERFORMER)

PSPCL AWARDED AS TOP PERFORMER: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ ਗੋਇਲ ਨੇ ਸ਼ਿਰਕਤ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ – ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਨ੍ਹਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਨ੍ਹਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਆਰ.ਕੇ ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ ‘ਤੇ ਟ੍ਰੇਡਿੰਗ ਯੋਗ ਹੁੰਦੇ ਹਨ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular