Saturday, June 25, 2022
Homeਪੰਜਾਬ ਨਿਊਜ਼ਜੇਲ੍ਹਾਂ ਨੂੰ ਗੈਂਗਸਟਰਾਂ ਦਾ 'ਸੇਫ਼ ਹਾਊਸ' ਨਹੀਂ ਬਣਨ ਦੇਵਾਂਗੇ : ਜੇਲ੍ਹ ਮੰਤਰੀ

ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਨਹੀਂ ਬਣਨ ਦੇਵਾਂਗੇ : ਜੇਲ੍ਹ ਮੰਤਰੀ

  • ਢਾਈ ਮਹੀਨੇ ਵਿੱਚ 1000 ਤੋਂ ਵਧੇਰੇ ਮੋਬਾਈਲ ਜ਼ਬਤ ਕੀਤੇ
  • ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ

ਦਿਨੇਸ਼ ਮੌਦਗਿਲ, ਲੁਧਿਆਣਾ: ਪੰਜਾਬ ਦੇ ਜੇਲ੍ਹਾਂ ਅਤੇ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵੇ ਨਾਲ ਕਿਹਾ ਹੈ ਕਿ ਅਗਲੇ 6-8 ਮਹੀਨੇ ਦੌਰਾਨ ਪੰਜਾਬ ਦੀ ਹਰੇਕ ਜੇਲ੍ਹ ਨੂੰ ‘ਮੋਬਾਈਲ ਫਰੀ’ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ , ਜਿਥੋਂ ਦੀਆਂ ਜੇਲ੍ਹਾਂ ‘ਮੋਬਾਈਲ ਫਰੀ’ ਹੋਣਗੀਆਂ। ਉਹ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ ਹੋਏ ਸਨ।

ਨਿਰੀਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ, ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਹਰਗਿਜ਼ ਨਹੀਂ ਬਣਨ ਦਿੱਤਾ ਜਾਵੇਗਾ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਇਸ ਲਈ ਕੀਤਾ ਕੇਂਦਰੀ ਜੇਲ ਦਾ ਦੌਰਾ

6133Cc19 95Ad 42Af B084 C83B3Ef4B9Cd

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਹੋਏ ਝਗੜੇ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਗੈਂਗਵਾਰ ਦੀ ਘਟਨਾ ਅਤੇ ਮਿਲੇ ਮੋਬਾਈਲਾਂ ਦੇ ਮੱਦੇਨਜ਼ਰ ਮੰਤਰੀ ਬੈਂਸ ਅਚਨਚੇਤ ਨਿਰੀਖਣ ਕਰਨ ਪਹੁੰਚੇ। ਇਸ ਦੌਰਾਨ ਪੁਲਿਸ ਵੱਲੋਂ ਜੇਲ੍ਹ ਅੰਦਰ ਚੈਕਿੰਗ ਵੀ ਕੀਤੀ ਗਈ। ਪੁਲਿਸ ਕਮਿਸ਼ਨਰ ਲੁਧਿਆਣਾ ਡਾ.ਕੌਸਤੁਭ ਸ਼ਰਮਾ ਨੇ ਵੀ ਜੇਲ੍ਹ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਲ ‘ਚੋਂ ਮੋਬਾਇਲ ਮਿਲਿਆ ਤਾਂ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਢਿੱਲ-ਮੱਠ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਹਰ ਜੇਲ੍ਹ ਵਿੱਚ ਜੈਮਰ ਲਗਾਏ ਜਾ ਰਹੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਜੇਲ੍ਹ ਵਿੱਚ ਜੈਮਰ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀਸੀਟੀਵੀ ਕੈਮਰੇ ਸਥਾਪਤ ਕੀਤੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਆਉਂਦੇ ਕਿਵੇਂ ਹਨ ?, ਬਾਰੇ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਇਹ ਬਾਹਰੋਂ ਸੁੱਟੇ ਜਾਂਦੇ ਹਨ ਪਰ ਇਹ ਕੰਮ ਬੰਦ ਕਰਨ ਲਈ ਜਿੱਥੇ ਜੇਲ੍ਹ ਵਿੱਚ ਮੋਬਾਈਲ ਫੋਨ ਵਰਤਣ ਵਾਲੇ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ ਉਥੇ ਹੀ ਜਿਸ ਦੇ ਨਾਮ ਉੱਤੇ ਸਿੰਮ ਚਲਦਾ ਹੋਵੇਗਾ ਇਸ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

1000 ਜੇਲ੍ਹ ਵਾਰਡਨਾਂ ਦੀ ਭਰਤੀ ਪ੍ਰਕਿਰਿਆ ਜਾਰੀ

ਆਪਣੀ ਸਰਕਾਰ ਦੀ ਨੇਕ ਨੀਅਤ ਅਤੇ ਨੀਤੀ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਸਮੇਂ ਦੌਰਾਨ ਢਾਈ ਮਹੀਨੇ ਵਿੱਚ ਰਿਕਾਰਡ 1000 ਤੋਂ ਵਧੇਰੇ ਮੋਬਾਈਲ ਜ਼ਬਤ ਕੀਤੇ ਗਏ ਹਨ। ਇਹ ਜ਼ਬਤੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਪਰ ਹੁਣ ਅਸੀਂ ਜੇਲ੍ਹ ਵਿਭਾਗ ਵਿੱਚ ਸਟਾਫ ਦੀ ਕਮੀ ਦੂਰ ਕਰਨ ਲਈ ਨਵੀਂ ਭਰਤੀ ਕਰ ਰਹੇ ਹਾਂ। ਜੇਲ੍ਹਾਂ ਵਿੱਚ 1000 ਜੇਲ੍ਹ ਵਾਰਡਨਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

ਕਈ ਜੇਲ੍ਹਾਂ ਨੂੰ ਹਾਈ ਸਕਿਊਰਟੀ ਅਲਰਟ ਦੀ ਕੈਟਾਗਰੀ ਵਿੱਚ ਰੱਖਿਆ

ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੀਆਂ ਕਈ ਜੇਲ੍ਹਾਂ ਨੂੰ ਹਾਈ ਸਕਿਊਰਟੀ ਅਲਰਟ ਦੀ ਕੈਟਾਗਰੀ ਵਿੱਚ ਰੱਖਿਆ ਗਿਆ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁਝ ਸਮਾਂ ਹੋਰ ਦੇਣ। ਇਸ ਤੋਂ ਪਹਿਲਾਂ ਉਹਨਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਇਸ ਮੌਕੇ ਉਹਨਾਂ ਨਾਲ ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ, ਜੁਆਇੰਟ ਕਮਿਸ਼ਨਰ ਰਵਚਰਨ ਸਿੰਘ ਬਰਾੜ, ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜੋ : ਸੰਗਰੂਰ ਲੋਕ ਸਭਾ ਸੀਟ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਇਹ ਵੀ ਪੜੋ : ਰਾਜਪਾਲ ਨੂੰ ਮਿਲਿਆ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਵਫ਼ਦ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular