ਦਿਨੇਸ਼ ਮੌਦਗਿਲ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹੀ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਨੇ ਜਨਮ ਲਿਆ ਹੈ ਅਤੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਸਬੂਤ ਅਤੇ ਫਾਈਲਾਂ ਮੰਗੀਆਂ ਗਈਆਂ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬੂਤ ਅਤੇ ਉਹ ਫਾਈਲਾਂ ਪੰਜਾਬ ਸਰਕਾਰ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜੋ ਵੀ ਭ੍ਰਿਸ਼ਟਾਚਾਰ ਕਰੇਗਾ ਉਸ ਤੇ ਕਾਰਵਾਈ ਹੋਵੇਗੀ
ਚੀਮਾ ਨੇ ਕਿਹਾ ਕਿ ਜਿਹੜੀਆਂ ਫਾਈਲਾਂ ਅਤੇ ਸਬੂਤ ਪੰਜਾਬ ਸਰਕਾਰ ਨੂੰ ਦੇਣਗੇ, ਉਨ੍ਹਾਂ ਦੇ ਆਧਾਰ ‘ਤੇ ਚਾਹੇ ਉਹ ਸਾਬਕਾ ਮੰਤਰੀ, ਵਿਧਾਇਕ ਜਾਂ ਕੋਈ ਵੀ ਉੱਚ ਅਧਿਕਾਰੀ ਹੋਵੇ, ਪੰਜਾਬ ਸਰਕਾਰ ਉਸ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਨੇ ਰੰਗ ਫੜ ਲਿਆ ਸੀ, ਜਿਸ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਵਿਚਾਲੇ ਜੰਮ ਕੇ ਬਿਆਨਬਾਜ਼ੀ ਹੋਈ ਸੀ।
ਰੰਧਾਵਾ ਨੇ ਕੈਪਟਨ ਨੂੰ ਕਿਹਾ ਸੀ ਨਾਮ ਦਸਣ ਲਈ
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭ੍ਰਿਸ਼ਟਾਚਾਰੀਆਂ ‘ਤੇ ਖੁਲਾਸਾ ਕਰਨ ਲਈ ਕਿਹਾ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੇਰੇ ਕੋਲ ਸਾਬਕਾ ਮੰਤਰੀ ਅਤੇ ਵਿਧਾਇਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਸਬੂਤ ਹਨ ਅਤੇ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਤਾਂ ਉਨ੍ਹਾਂ ਨੂੰ ਦੱਸਾਂਗਾ। ਇਸ ਸਬੰਧੀ ਜਲਦੀ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਸਕਦੇ ਹਨ।
ਇਹ ਵੀ ਪੜੋ : ਪੰਜਾਬ ਸਰਕਾਰ ਨੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ
ਸਾਡੇ ਨਾਲ ਜੁੜੋ : Twitter Facebook youtube