Sunday, June 26, 2022
Homeਪੰਜਾਬ ਨਿਊਜ਼ ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ: ਡੀਜੀਪੀ 

 ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ: ਡੀਜੀਪੀ 

 ਕਿਹਾ, ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ, ਕਤਲ ਦੀ ਕੀਤੀ ਕੜੀ ਨਿੰਦਾ 
 ਜਾਂਚ ਪੂਰੇ ਜ਼ੋਰਾਂ ‘ਤੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ: ਡੀਜੀਪੀ
ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀਕੇ ਭਾਵਰਾ ਨੇ ਅੱਜ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਵੱਲੋਂ ਕੱਲ੍ਹ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਮੂਸੇਵਾਲਾ ਬਾਰੇ ਦਿੱਤੇ ਬਿਆਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਬਿਆਨ ਨੂੰ ਸਪੱਸ਼ਟ ਕਰਦਿਆਂ ਡੀਜੀਪੀ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਉਹ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਤੇ ਸੱਭਿਆਚਾਰਕ ਪ੍ਰਤੀਕ ਹਨ।

ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ

ਡੀਜੀਪੀ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿਵਾਇਆ ਜਾਵੇਗਾ। ਭਾਵਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਵੱਖ-ਵੱਖ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦੇ ਦਾਅਵੇ ਅਤੇ ਜਵਾਬੀ ਦਾਅਵੇ ਦੇ ਰਹੇ ਹਨ।
ਡੀਜੀਪੀ ਨੇ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੀ ਤਰਫੋਂ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਜਦੋਂ ਕਿ ਉਹ ਮੂਸੇਵਾਲਾ ਦਾ ਦਿਲੋਂ ਸਤਿਕਾਰ ਕਰਦੇ ਹਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular