Wednesday, June 29, 2022
Homeਪੰਜਾਬ ਨਿਊਜ਼ਪੇਂਡੂ ਲਿੰਕ ਸੜਕਾਂ ਦੇ ਕਿਨਾਰੇ ਦੇ ਮੁੜ ਨਿਰਮਾਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਪੇਂਡੂ ਲਿੰਕ ਸੜਕਾਂ ਦੇ ਕਿਨਾਰੇ ਦੇ ਮੁੜ ਨਿਰਮਾਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ‘ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ 
ਇੰਡੀਆ ਨਿਊਜ਼, ਚੰਡੀਗੜ੍ਹ : ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ ‘ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਬਰਮਾਂ ਨਾ ਹੋਣ ਕਰਕੇ ਸੜਕਾਂ ਨੂੰ ਨੁਕਸਾਨ

Pic 2 1

ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular