Sunday, March 26, 2023
Homeਪੰਜਾਬ ਨਿਊਜ਼ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

ਇੰਡੀਆ ਨਿਊਜ਼, ਸਰਾਭਾ (Punjab CM News) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸੋਭਾ ਹੋਰ ਵਧੇਗੀ।

ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ। ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਦੇ ਨਾਂ ਇਨ੍ਹਾਂ ਸ਼ਹੀਦਾਂ ਦੇ ਨਾਮ ਉਤੇ ਰੱਖਣਾ ਸ਼ਹੀਦਾਂ ਦੀ ਵਿਰਾਸਤ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣ ਲਈ ਕਾਫ਼ੀ ਅਹਿਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਤਕਰੀਬਨ 161 ਏਕੜ ਰਕਬੇ ਵਿੱਚ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਕਾਰਜ ਨੂੰ ਮੁਕੰਮਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਪੰਜਾਬ ਦੀ ਏਅਰ ਕੁਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਨਾਲ ਸਮਾਂ ਤੇ ਪੈਸਾ ਬਚੇਗਾ ਤੇ ਯਾਤਰੀਆਂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਤਿੰਨ ਗ੍ਰਨੇਡ ਬਰਾਮਦ

ਇਹ ਵੀ ਪੜ੍ਹੋ:  ਸੂਬੇ ਵਿੱਚ ਬੰਦੂਕ ਸੱਭਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੁੱਖਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular