Saturday, June 25, 2022
Homeਪੰਜਾਬ ਨਿਊਜ਼Punjab election campaign ਕਾਂਗਰਸ ਅਤੇ ਸ਼ਿਅਦ ਨੇ ਪੰਜਾਬ ਦਾ ਨੁਕਸਾਨ ਕੀਤਾ :...

Punjab election campaign ਕਾਂਗਰਸ ਅਤੇ ਸ਼ਿਅਦ ਨੇ ਪੰਜਾਬ ਦਾ ਨੁਕਸਾਨ ਕੀਤਾ : ਅਰਵਿੰਦ ਕੇਜਰੀਵਾਲ

Punjab election campaign

ਇੰਡੀਆ ਨਿਊਜ਼, ਚੰਡੀਗੜ੍ਹ :

Punjab election campaign ਪੰਜਾਬ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰਾਂ ਗਰਮਾ ਗਿਆ ਹੈ। ਹਰ ਪਾਰਟੀ ਇਸ ਸਮੇਂ ਆਪਣੇ ਪੱਧਰ ਤੇ ਜਨਤਾ ਨੂੰ ਆਪਣੇ ਹੱਕ ਵਿਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਾਰੀਆਂ ਪਾਰਟੀਆਂ ਦੇ ਆਗੂ ਇੱਕ ਦੂਜੇ ਤੇ ਪੰਜਾਬ ਨੂੰ ਪਿੱਛੇ ਲੈ ਜਾਣ ਦੇ ਆਰੋਪ ਲੈ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਹਾਈ ਕਮਾਨ ਦਿੱਲੀ ਤੋਂ ਵੱਡੇ ਨੇਤਾ ਵੀ ਪੰਜਾਬ ਭੇਜ ਰਹੀ ਹੈ ਤਾਂ ਜੋ ਪਾਰਟੀ ਨੂੰ ਮਜਬੂਤੀ ਦਿਤੀ ਜਾ ਸਕੇ। ਇਸ ਕੜੀ ਵਿਚ ਵੀਰਵਾਰ ਨੂੰ ਕਾਂਗਰਸ ਦੇ ਸਾਬਕਾ ਰਾਸ਼ਟਰ ਮੁਖੀ ਰਾਹੁਲ ਗਾਂਧੀ ਨੇ ਪੰਜਾਬ ਆ ਕੇ ਪਾਰਟੀ ਕਾਰਕਰਤਾ ਦੀ ਵਰਚਉਲ ਰੈਲੀ ਨੂੰ ਸੰਬੋਧਿਤ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਤੇ ਵਿਸ਼ਵਾਸ਼ ਵਖਾਉਂਦੇ ਹੋਇ ਸਿੱਧੂ ਅਤੇ ਚੰਨੀ ਦੋਨਾਂ ਦੀ ਹੀ ਤਰੀਫ ਕੀਤੀ। ਓਥੇ ਹੀ ਸ਼ੁਕਰਵਾਰ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਆਪਣੀ ਪਾਰਟੀ ਦਾ ਪ੍ਰਚਾਰ ਕਰਦੇ ਨਜ਼ਰ ਆਏ। ਫਿਲੋਰ ਵਿਚ ਸਭਾ ਨੂੰ ਸੰਬੋਧਿਤ ਕਰਦੇ ਹੋਇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਹੁਣ ਪੰਜਾਬ ਨੂੰ ਇੱਕ ਇਮਾਨਦਾਰ ਮੁੱਖਮੰਤਰੀ ਮਿਲੇ। ਕੇਜਰੀਵਾਲ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਦੋਨੋਂ ਪਾਰਟੀਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ

Punjab election campaign ਸਿੱਧੂ ਅਤੇ ਮਜੀਠੀਆ ਤੇ ਲਈ ਚੁਟਕੀ

Arvind Kejriwal

ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੋਵੇਂ ਵੱਡੇ ਸਿਆਸੀ ਹਾਥੀ ਹਨ। ਜਿਸ ਦੇ ਪੈਰਾਂ ਹੇਠ ਜਨਤਾ ਦੱਬ ਜਾਵੇਗੀ। ਮਜੀਠੀਆ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਹੁਣ ਉਹ ਜੇਲ੍ਹ ਤੋਂ ਫ਼ਰਾਰ ਹਨ। ਸਿੱਧੂ ਆਪਣੇ ਘਰ ਨਹੀਂ ਜਾਂਦਾ। ਕੇਜਰੀਵਾਲ ਨੇ ਕਿਹਾ ਕਿ ਦੋਨਾਂ ਦਾ ਇਕ ਹੀ ਮਨੋਰਥ ਹੈ ਲੋਕਾਂ ਨੂੰ ਮੂਰਖ ਬਣਾਉਣਾ।

Punjab election campaign ਫਿਰੋਜ਼ਪੁਰ ਵਿੱਚ ਅਕਾਲੀ ਅਤੇ ਕਾਂਗਰਸੀ ਵਰਕਰ ਭਿੜੇ

ਫਿਰੋਜ਼ਪੁਰ ਦੇ ਪਿੰਡ ਅਟਾਰੀ ਵਿੱਚ ਅਕਾਲੀ ਦਲ ਅਤੇ ਕਾਂਗਰਸੀ ਵਰਕਰ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਭਿੜ ਗਏ ਅਤੇ ਦੇਖਦੇ ਹੀ ਦੇਖਦੇ ਇੱਕ ਦੂਜੇ ਨਾਲ ਹੱਥੋਪਾਈ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੰਜ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਰ ਕਿਸੇ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਪਹੁੰਚੀ ਤਾਂ ਸਾਰੇ ਇਧਰ-ਉਧਰ ਭੱਜ ਗਏ।

 

ਇਹ ਵੀ ਪੜ੍ਹੋ : Majithia Got Relief From SC Till Monday ਮਜੀਠੀਆ ਨੂੰ ਸੋਮਵਾਰ ਤੱਕ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular